ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਿਲ੍ਹਾ ਫਾਜ਼ਿਲਕਾ 'ਚ ਪੈਟਰੋਲ ਪੰਪ ਰੋਜ਼ਾਨਾ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੇ

ਆਮ ਜਨਤਾ ਨੂੰ ਡਾਕ ਸੇਵਾ ਸਬੰਧੀ ਘਰ-ਘਰ ਜਾ ਕੇ ਸਹੂਲਤ ਮੁਹੱਈਆ ਕਰਵਾਈ ਜਾਵੇਗੀ


ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਪਹਿਲਾਂ ਸਿਰਫ਼ ਸਟੇਟ ਹਾਈਵੇ ਅਤੇ ਨੈਸ਼ਨਲ ਹਾਈਵੇ ਉੱਤੇ ਸਥਿਤ ਪੈਟਰੋਲ ਪੰਪ ਹੀ ਖੋਲ੍ਹੇ ਗਏ ਸਨ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਕੀ ਪੈਟਰੋਲ ਪੰਪਾਂ ਲਈ ਮਿਤੀ 31 ਮਾਰਚ ਲਈ ਸਮ੍ਹਾਂ ਸਵੇਰੇ 7 ਵਜੇ ਤੋਂ 10 ਵਜੇ ਮੁਕਰਰ ਕੀਤਾ ਗਿਆ ਸੀ, ਪਰ ਹੁਣ ਇਹ ਪੈਟਰੋਲ ਪੰਪ ਹਰ ਰੋਜ਼ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ।

 

ਉਨ੍ਹਾਂ ਦੱਸਿਆ ਕਿ ਐਮਰਜੈਂਸੀ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਡਾਕ ਸੇਵਾ/ਇੰਸ਼ੋਰੈਂਸ ਕੰਪਨੀ/ਕੋਰੀਅਰ ਸਰਵਿਸ ਨੂੰ ਕਰਫਿਊ ਅਤੇ ਲਾਕਡਾਊਨ ਸਮੇਂ ਚਾਲੂ ਰੱਖਣ ਦੀ ਹਦਾਇਤ ਕੀਤੀ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਥਾਪਤ ਡਾਕ ਘਰਾਂ/ਸਬ ਡਾਕ ਘਰਾਂ/ਇੰਸ਼ੋਰੈਂਸ ਕੰਪਨੀਆਂ/ਕੋਰੀਅਰ ਸਰਵਿਸ ਨੂੰ ਖੋਲ੍ਹਣ ਦੀ ਢਿੱਲ ਦਿੱਤੀ ਜਾਂਦੀ ਹੈ। 

 

ਉਨ੍ਹਾਂ ਕਿਹਾ ਕਿ ਸਬੰਧਤ ਅਦਾਰੇ, ਸਰਕਾਰ ਵੱਲੋਂ ਨਿਰਧਾਰਤ ਸਮੇਂ ਅੰਦਰ ਆਮ ਜਨਤਾਂ ਨੂੰ ਘਰਾਂ ਵਿੱਚ, ਉਨ੍ਹਾਂ ਦੀ ਸੁਵਿਧਾ ਅਨੁਸਾਰ ਸਹੂਲਤ ਮੁਹੱਈਆਂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ ਤਾਂ ਜੋ ਆਮ ਜਨਤਾਂ ਨੂੰ ਉਨ੍ਹਾਂ ਘਰਾਂ ਤੋਂ ਬਾਹਰ ਆਉਣ ਤੋ ਰੋਕਿਆ ਜਾ ਸਕੇ।

 

ਉਨ੍ਹਾਂ ਕਿਹਾ ਕਿ ਸਮੂਹ ਡਾਕ ਵਿਭਾਗ ਦੇ ਕਰਮਚਾਰੀ ਕੋਵਿਡ-19 ਅਧੀਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਵਰਤੋਂ ਕਰਨੀ ਯਕੀਨੀ ਬਨਾਉਣਗੇ ਤਾਂ ਜੋ ਕੋਰੋਨਾ ਮਹਾਂਵਾਰੀ ਦੇ ਵੱਧਦੇ ਪ੍ਰਕੋਪ ਨੂੰ ਠੱਲ ਪਾਈ ਜਾ ਸਕੇ। 

 

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਰਮਚਾਰੀਆਂ ਵੱਲੋਂ ਆਮ ਜਨਤਾ ਨੂੰ ਡਾਕ ਸੇਵਾ ਸਬੰਧੀ ਘਰ-ਘਰ ਜਾ ਕੇ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ, ਉਹ ਆਪਣੇ ਹੱਥਾਂ ਵਿੱਚ ਦਸਤਾਨੇ, ਮੂੰਹ ਤੇ ਮਾਸਕ ਅਤੇ ਸੈਨੇਟਾਈਜ਼ਰ ਵੀ ਵਰਤੋਂ ਕਰਨੀ ਯਕੀਨੀ ਬਨਾਉਣਗੇ। ਜ਼ਿਲ੍ਹਾ ਪੋਸਟ ਮਾਸਟਰ ਫਿਰੋਜ਼ਪੁਰ ਕੋਵਿਡ-19 ਤਹਿਤ ਪ੍ਰਾਪਤ ਹੋਈਆਂ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਗੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:petrol pumps to operate from 7am 6pm everyday at fazilka district