ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫੂਲਕਾ ਨੇ ਪੰਜਾਬ ਸਰਕਾਰ ਦੀ ਮਨਸ਼ਾ `ਤੇ ਪ੍ਰਗਟਾਏ ਕਈ ਖ਼ਦਸ਼ੇ

ਫੂਲਕਾ ਨੇ ਪੰਜਾਬ ਸਰਕਾਰ ਦੀ ਮਨਸ਼ਾ `ਤੇ ਪ੍ਰਗਟਾਏ ਕਈ ਖ਼ਦਸ਼ੇ

ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦੇ ਆਧਾਰ `ਤੇ ਦੋ ਸਾਬਕਾ ਐੱਸਐੱਸਪੀਜ਼ ਤੇ ਇੱਕ ਐੱਸਐੱਚਓ ਖਿ਼ਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ `ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਕ ਲਾਏ ਜਾਣ ਦੇ ਇੱਕ ਦਿਨ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਵਿੰਦਰ ਸਿੰਘ ਫੂਲਕਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਦਾਲਤ `ਚ ਕਮਿਸ਼ਨ ਦੀ ਰਿਪੋਰਟ ਦੇ ਬਚਾਅ `ਚ ਨਹੀਂ ਆ ਰਹੀ।


ਸ੍ਰੀ ਫੂਲਕਾ, ਜਿਨ੍ਹਾਂ ਨੇ ਇਸ ਮਾਮਲੇ ਦੀ 20 ਸਤੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਆਪਣਾ ਅਸਤੀਫ਼ਾ ਟਾਲ਼ ਦਿੱਤਾ ਹੈ, ਨੇ ਕਿਹਾ ਕਿ ਵੀਰਵਾਰ ਦਨੂੰ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਤੇ ਉਨ੍ਹਾਂ ਦੀ ਕਾਨੂੰਨੀ ਟੀਮ ਦਾ ਸੁਣਵਾਈ ਦੌਰਾਨ ਗ਼ੈਰ-ਹਾਜ਼ਰ ਰਹਿਣਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਅਸਲ ਮਨਸ਼ਾ ਨੂੰ ਦਰਸਾਉਂਦਾ ਹੈ।


ਸ੍ਰੀ ਫੂਲਕਾ ਨੇ ਦੋਸ਼ ਲਾਇਆ,‘ਇਹ ਕੋਈ ਅਸਮਰੱਥਾ ਨਹੀਂ ਹੈ। ਇਹ ਵੀ ਹੋ ਸਕਦਾ ਹੈ ਕਿ ਕਮਿਸ਼ਨ ਨੇ ਜਿਨ੍ਹਾਂ ਨੂੰ ਦੋਸ਼ੀ ਠਹਿਰਾਇਆ ਹੈ, ਸਰਕਾਰ ਉਨ੍ਹਾਂ ਨਾਲ ਹੀ ਮਿਲੀ ਹੈ ਅਤੇ ਜਾਂ ਇਹ ਵੀ ਹੋ ਸਕਦਾ ਹੈ ਕਿ ਪੰਜਾਬ ਵਿਧਾਨ ਸਭਾ `ਚ ਮੰਤਰੀਆਂ ਦੇ ਭਾਸ਼ਣਾਂ ਤੋਂ ਲੈ ਕੇ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਤੱਕ ਇਹ ਸਭ ਢਕਵੰਜ ਕੀਤਾ ਜਾ ਰਿਹਾ ਹੈ। ਮੈਂ ਪਹਿਲਾ ਵੀ ਆਖਿਆ ਸੀ ਕਿ ਕਾਂਗਰਸ ਸਿਰਫ਼ ਇਸ ਰਿਪੋਰਟ ਦਾ ਲਾਹਾ ਲੈਣਾ ਚਾਹੁੰਦੀ ਹੈ, ਅਸਲ ਵਿੱਚ ਇਸ ਦੇ ਆਧਾਰ `ਤੇ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦੀ।`


ਸ੍ਰੀ ਫੂਲਕਾ ਦੇ ਇਸ ਬਿਆਨ ਦੇ ਜਵਾਬ ਵਿੱਚ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਕੋਈ ਨੋਟਿਸ ਨਹੀਂ ਦਿੱਤਾ ਸੀ। ਨੋਟਿਸ ਵੀਰਵਾਰ ਨੁੰ ਜਾਰੀ ਕੀਤਾ ਗਿਆ ਸੀ ਤੇ ਅਸੀਂ ਕਾਨੂੰਨ ਮੁਤਾਬਕ ਆਪਣੇ ਕੇਸ ਦਾ ਬਚਾਅ ਕਰਾਂਗੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Phoolka expressed many apprehensions