ਅਗਲੀ ਕਹਾਣੀ

ਫੂਲਕਾ ਨੇ ਲਾਇਆ ‘ਆਮ ਆਦਮੀ ਪਾਰਟੀ` ਦੀ ਹੋਂਦ `ਤੇ ਹੀ ਪ੍ਰਸ਼ਨ-ਚਿੰਨ੍ਹ

ਫੂਲਕਾ ਨੇ ਲਾਇਆ ‘ਆਮ ਆਦਮੀ ਪਾਰਟੀ` ਦੀ ਹੋਂਦ `ਤੇ ਹੀ ਪ੍ਰਸ਼ਨ-ਚਿੰਨ੍ਹ

ਸ੍ਰੀ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਆਮ ਆਦਮੀ ਪਾਰਟੀ ਦੀ ਹੋਂਦ `ਤੇ ਹੀ ਪ੍ਰਸ਼ਨ-ਚਿੰਨ੍ਹ ਲਾ ਦਿੱਤਾ ਹੈ। ਕੱਲ੍ਹ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਅਸਤੀਫ਼ਾ ਦੇਣ ਪਿੱਛੋਂ ਅੱਜ ਪਹਿਲੀ ਵਾਰ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਫੂਲਕਾ ਨੇ ਕਿਹਾ ਕਿ ਅੰਨਾ ਹਜ਼ਾਰੇ ਦੀ ਅਗਵਾਈ ਹੇਠ ਚੱਲੇ ਅੰਦੋਲਨ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੁਝ ਸੋਚਣ ਲਈ ਮਜਬੂਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਸ ਅੰਦੋਲਨ ਨੂੰ ਕਿਸੇ ਰਾਜਨੀਤਕ ਪਾਰਟੀ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਦਰੁਸਤ ਨਹੀਂ ਸੀ। ਉਨ੍ਹਾਂ ਦੇ ਇਸ ਬਿਆਨ ਦਾ ਸਿੱਧਾ ਇਹੋ ਮਤਲਬ ਹੈ ਕਿ ਆਮ ਆਦਮੀ ਪਾਰਟੀ ਕਾਇਮ ਨਹੀਂ ਕੀਤੀ ਜਾਣੀ ਚਾਹੀਦੀ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਹਰਵਿੰਦਰ ਸਿੰਘ ਫੂਲਕਾ, ਜਿਨ੍ਹਾਂ ਕੱਲ੍ਹ ਆਪਣੀ ਪਾਰਟੀ ਤੋਂ ਅਸਤੀਫ਼ਾ ਦੇਣ ਪਿੱਛੋਂ ਵਾਅਦਾ ਕੀਤਾ ਸੀ ਕਿ ਉਹ ਸ਼ੁੱਕਰਵਾਰ ਨੂੰ ਆਪਣੇ ਅਸਤੀਫ਼ੇ ਦਾ ਕਾਰਨ ਦੱਸਣਗੇ, ਨੇ ਅੱਜ ਦਿੱਲੀ `ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇੱਕ ਵਾਰ ਫਿਰ ਉਹੋ ਜਿਹਾ ਅੰਦੋਲਨ ਦੋਬਾਰਾ ਸ਼ੁਰੂ ਹੋਵੇ, ਜਿਹੋ ਜਿਹਾ ਅੰਨਾ ਹਜ਼ਾਰੇ ਹੁਰਾਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਸ੍ਰੀ ਫੂਲਕਾ ਨੇ ਕਿਹਾ ਕਿ ਅਜਿਹੀ ਮੁਹਿੰਮ ਵਿੱਢਣ ਲਈ ਸੰਗਠਨ ਦਾ ਅਰੰਭ ਪੰਜਾਬ ਤੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਭਵਿੱਖ `ਚ ਨਸਿ਼ਆਂ ਵਿਰੁੱਧ ਲੜਨਗੇ ਤੇ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਲੋਕਾਂ ਦੇ ਚੁੰਗਲ `ਚੋਂ ਕੱਢਣ ਲਈ ਵੀ ਇੱਕ ਜੱਥੇਬੰਦੀ ਕਾਇਮ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਖ਼ੁਦ ਸ਼੍ਰੋਮਣੀ ਕਮੇਟੀ ਦੀ ਚੋਣ ਨਹੀਂ ਲੜਨਗੇ ਕਿਉ਼ਕਿ ਉਹ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਬਦਲੇ ਕੋਈ ਅਹੁਦਾ ਨਹੀਂ ਲੈਣਾ ਚਾਹੁੰਦੇ।


ਉਨ੍ਹਾਂ ਕਿਹਾ ਕਿ ਉਹ ਕਮਲ ਨਾਥ ਤੇ ਜਗਦੀਸ਼ ਟਾਈਟਲਰ ਜਿਹੇ ਲੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਦਾ ਸੰਘਰਸ਼ ਕਰਦੇ ਰਹਿਣਗੇ।   

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Phoolka questions AAP s existence