ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੋਂ ਫੂਲਕਾ ਦੁਖੀ, ਲਿਖੀ ਕੈਪਟਨ ਨੂੰ ਚਿੱਠੀ

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਪਿਛਲੇ ਕਈ ਦਹਾਕਿਆਂ ਤੋਂ ਇਨਸਾਫ ਦੀ ਲੜਾਈ ਲੜ ਰਹੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਅੱਜ ਬੁੱਧਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸਆਈਟੀ ਮੁਖੀ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਚੱਲ ਰਹੀ ਜਾਂਚ ਵਿਚ ਦਖਲ ਅੰਦਾਜ਼ੀ ਹੈ। ਫੂਲਕਾ ਨੇ ਚਿੱਠੀ ਚ ਕਿਹਾ ਹੈ ਕਿ ਕੈਪਟਨ ਅਮਰਿੰਦਰ ਐਸਆਈਟੀ ਮੁਖੀ ਕੁੰਵਰ ਵਿਜੈ ਪ੍ਰਤਾਪ ਵਲੋਂ ਚੱਲ ਰਹੀ ਜਾਂਚ ’ਤੇ ਇਨ੍ਹਾਂ ਮਹੱਤਪੂਰਨ ਦਲੀਲਾਂ ਨਾਲ ਚੋਣ ਕਮਿਸ਼ਨ ਨੂੰ ਅਪੀਲ ਕਰਨ।

 

ਫੂਲਕਾ ਨੇ ਆਪਣੇ ਟਵੀਟ ਚ ਕੈਪਟਨ ਅਮਰਿੰਦਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਭਾਰਤੀ ਚੋਣ ਕਮਿਸ਼ਨ ਨੂੰ ਇਹ ਸੂਚਿਤ ਕਰਨਾ ਚਾਹੀਦਾ ਹੈ ਕਿ ਮਾਮਲੇ ਦੀ ਜਾਂਚ ਅਹਿਮ ਪੜਾਅ 'ਤੇ ਹੈ ਅਤੇ ਇਸ ਪੜਾਅ ’ਤੇ ਐਸਆਈਟੀ ਮੁਖੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦਾ ਉਲਟ ਅਸਰ ਹੋਵੇਗਾ, ਇਸ ਲਈ ਸਬੰਧਤ ਅਧਿਕਾਰੀ ਦੇ ਕੀਤੇ ਤਬਾਦਲੇ ’ਤੇ ਮੁੜ ਵਿਚਾਰ ਕੀਤਾ ਜਾਵੇ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Phoolka sad wrote Captain letter from transfer Kunwar Vijay Pratap