ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਲ ਦੀ ਘੜੀ ਟਲਿ਼ਆ ਐੱਚਐੱਸ ਫੂਲਕਾ ਦਾ ਅਸਤੀਫ਼ਾ

ਹਾਲ ਦੀ ਘੜੀ ਟਲਿ਼ਆ ਐੱਚਐੱਸ ਫੂਲਕਾ ਦਾ ਅਸਤੀਫ਼ਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ 16 ਸਤੰਬਰ ਨੂੰ ਅਸਤੀਫ਼ਾ ਦੇਣ ਦੀ ਧਮਕੀ ਨੂੰ ਅਮਲੀ ਰੂਪ ਦੇਣ ਦੀ ਆਪਣੀ ਯੋਜਨਾ ਨੂੰ ਹੁਣ ਅੱਗੇ ਪਾ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਜੇ 15 ਦਿਨਾਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਬੇਅਦਬੀ ਨਾਲ ਸਬੰਧਤ ਮਾਮਲਿਆਂ `ਚ ਮੁਲਜ਼ਮਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੀ, ਤਾਂ ਉਹ ਵਿਧਾਇਕੀ ਤੋਂ ਅਸਤੀਫ਼ਾ ਦੇ ਦੇਣਗੇ।


ਸ੍ਰੀ ਫੂਲਕਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਯੋਜਨਾ ਨੂੰ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਉਸ ਕਾਰਵਾਈ `ਤੇ ਰੋਕ ਲਾ ਦਿੱਤੀ ਹੈ, ਜੋ ਸੂਬਾ ਸਰਕਾਰ ਨੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ `ਤੇ ਸਾਲ 2015 `ਚ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਕਥਿਤ ਤੌਰ `ਤੇ ਜਿ਼ੰਮੇਵਾਰ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਖਿ਼ਲਾਫ਼ ਸ਼ੁਰੂ ਕੀਤੀ ਸੀ।


ਸ੍ਰੀ ਫੂਲਕਾ ਨੇ ਕਿਹਾ ਕਿ ਇਹ ਮਾਮਲਾ ਇਸ ਵੇਲੇ ਹਾਈ ਕੋਰਟ ਦੇ ਜ਼ੇਰੇ ਗ਼ੌਰ ਹੈ ਅਤੇ ਅਗਲੀ ਸੁਣਵਾਈ 20 ਸਤੰਬਰ ਨੂੰ ਹੋਣੀ ਹੈ ਤੇ ਉਹ ਆਪਣੀ ਅਗਲੀ ਰਣਨੀਤੀ ਉਸ ਤੋਂ ਬਾਅਦ ਹੀ ਤੈਅ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਆਪਣਾ ਕੇਸ ਅਦਾਲਤ ਸਾਹਵੇਂ ਵਾਜਬ ਢੰਗ ਨਾਲ ਪੇਸ਼ ਹੀ ਨਹੀਂ ਕੀਤਾ। ਦਾਖਾ ਹਲਕੇ ਤੋਂ ਵਿਧਾਇਕ ਸ੍ਰੀ ਫੂਲਕਾ ਨੇ ਇਹ ਦੋਸ਼ ਵੀ ਲਾਇਆ ਕਿ ਸੂਬੇ ਦੇ ਸਰਕਾਰੀ ਅਧਿਕਾਰੀ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀਆਂ ਸਿਫ਼ਾਰਸ਼ਾਂ ਦੇ ਆਧਾਰ `ਤੇ ਵਾਜਬ ਕਾਰਜ-ਵਿਧੀ ਦੀ ਪਾਲਣਾ ਨਹੀਂ ਕਰ ਰਹੇ।


ਪੰਜਾਬ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਸ੍ਰੀ ਫੂਲਕਾ ਨੇ ਬੀਤੀ 1 ਸਤੰਬਰ ਨੂੰ ਐਲਾਨ ਕੀਤਾ ਸੀ ਕਿ ਜੇ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਕੁਝ ਪੁਲਿਸ ਅਧਿਕਾਰੀਆਂ (ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੀ ਸ਼ਾਮਲ ਹਨ) ਖਿ਼ਲਾਫ਼ 15 ਦਿਨਾਂ ਦੇ ਅੰਦਰ ਕੇਸ ਦਰਜ ਨਾ ਕੀਤਾ, ਤਾਂ ਉਹ ਵਿਧਾਇਕ ਵਜੋਂ ਅਸਤੀਫ਼ਾ ਦੇ ਦੇਣਗੇ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Phoolka takes u turn on resignation