ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਜਾਣ ਵਾਲੇ ਸ਼ਰਧਾਲੂ ਹੁਣ 22 ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਪਾਕਿ ਜਾਣ ਵਾਲੇ ਸ਼ਰਧਾਲੂ ਹੁਣ 22 ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 22 ਜਨਵਰੀ 2019 ਤੀਕ ਜਮ੍ਹਾਂ ਕਰਵਾ ਸਕਦੇ ਹਨ। 


ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ। 


ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pilgrims for Pak can submit Passports now till 22nd Jan