ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਜਾਣ ਵਾਲੇ ਸ਼ਰਧਾਲੂ 20 ਅਗਸਤ ਤੱਕ ਸ਼੍ਰੋਮਣੀ ਕਮੇਟੀ ਨੂੰ ਜਮ੍ਹਾਂ ਕਰਵਾਉਣ ਪਾਸਪੋਰਟ 

ਸੰਕੇਤਿਕ ਫ਼ੋਟੋ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਕਾਸ਼ ਪੁਰਬ ਉੱਤੇ ਪਾਕਿਸਤਾਨ ਜੱਥਾ ਭੇਜ ਰਹੀ ਹੈ। ਸ਼ਰਧਾਲੂ 20 ਅਗੱਸਤ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾਉਣ। 

 

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ, ਖ਼ਾਸਕਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿੱਚ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ 10 ਦਿਨਾਂ ਦਾ ਵਾਧਾ ਕੀਤਾ ਹੈ।

 

ਇਸ ਤੋਂ ਪਹਿਲਾਂ ਐਸਪੀਜੀਸੀ ਵੱਲੋਂ 10 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਅਪੀਲ ਕੀਤੀ ਸੀ। ਸ਼ਰਧਾਲੂਆਂ ਨੂੰ ਪਾਸਪੋਰਟ ਦੇ ਨਾਲ ਪਛਾਣ ਲਈ ਐਸਜੀਪੀਸੀ ਮੈਂਬਰ ਦਾ ਸਿਫਾਰਸ ਪੱਤਰ, ਆਧਾਰ ਕਾਰਡ ਜਾਂ ਵੋਟਰ ਕਾਰਡ ਵੀ ਜਮ੍ਹਾਂ ਕਰਾਉਣਾ ਹੋਵੇਗਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pilgrims to submit passport to Shiromani Committee by August 20