ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਦੇ ਸ਼ਹੀਦ ਕੁਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੁਲਵਾਮਾ ਦੇ ਸ਼ਹੀਦ ਕੁਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਰੂਪਨਗਰ ਜਿਲ੍ਹੇ ਦੇ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।

 

ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਇਲਾਕੇ ਦੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਨ ਅੱਖਾਂ ਨਾਲ ਸ਼ਹੀਦ ਨੂੰ ਵਿਦਾਇਗੀ ਦਿੱਤੀ।  ਸ਼ਹੀਦ ਦੀ ਚੀਖਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਨੇ ਦਿੱਤੀ।

 

ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਤੋਂ ਬਿਨਾਂ  ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Pillwama martyr Kulwinder Singh funeral with government honors