ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ `ਤੇ ਲੱਗਣਗੇ ਪੌਦੇ

ਪੰਜਾਬ ਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ `ਤੇ ਲੱਗਣਗੇ ਪੌਦੇ

-- ਜੀਓ ਟੈਗਿੰਗ ਦੇ ਜ਼ਰੀਏ ਪੌਦਿਆਂ ਦੀ ਹੋਵੇਗੀ ਨਿਗਰਾਨੀ

-- ਸੂਬੇ ਵਿੱਚ ਸ਼ੁਰੂ ਹੋਣ ਵਾਲੇ ਇਸ ਅਭਿਆਨ ਨੂੰ ਲੈ ਕੇ 27 ਮਈ ਨੂੰ ਬੁਲਾਈ ਗਈ ਹੈ ਉੱਚ ਪੱਧਰੀ ਬੈਠਕਲੋਕ ਨਿਰਮਾਣ ਵਿਭਾਗ ਤੰਦਰੁਸਤ ਪੰਜਾਬ ਮਿਸ਼ਨ ਦੇ ਨਾਲ ਜੁੜ ਕੇ ਜਲਦ ਹੀ ਪੇਂਡੂ ਲਿੰਕ ਸੜਕਾਂ 'ਤੇ ਵੱਡੇ ਪੈਮਾਨੇ 'ਤੇ ਪੌਦੇ ਲਗਾਉਣ ਜਾ ਰਿਹਾ ਹੈ ਜਿਸਦੇ ਲਈ ਜਲਦ ਹੀ ਉੱਚ ਪੱਧਰੀ ਬੈਠਕ ਵਿੱਚ ਇਸਦਾ ਖਾਕਾ ਤਿਆਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਜਾਣਕਾਰੀ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਦੇ ਨਾਲ ਬੈਠਕ ਦੌਰਾਨ ਦਿੱਤੀ। ਇਸ ਦੌਰਾਨ ਸ੍ਰੀ ਸਿੰਗਲਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਲੈ ਕੇ ਲੋਕ ਨਿਰਮਾਣ ਵਿਭਾਗ ਕਾਫ਼ੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਸਮਾਜਿਕ ਸੰਗਠਨ, ਕਿਸਾਨ, ਨਿੱਜੀ ਖੇਤਰ, ਗੈਰ ਸਰਕਾਰੀ ਸੰਗਠਨਾਂ ਅਤੇ ਸਰਕਾਰੀ ਸੰਸਥਾਵਾਂ ਵਿਭਾਗਾਂ ਦੀ ਹਿੱਸੇਦਾਰੀ ਨਾਲ ਪੇਂਡੂ ਲਿੰਕ ਸੜਕਾਂ ਨੂੰ ਹਰਾ ਭਰਾ ਬਣਾਉਣ ਲਈ ਯਤਨਸ਼ੀਲ ਹੈ। ਇਸਦੇ ਲਈ 27 ਮਈ ਨੂੰ ਪੰਜਾਬ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਅਤੇ ਮਾਹਿਰਾਂ ਦੀ ਬੈਠਕ ਬੁਲਾਈ ਗਈ ਹੈ ਤਾਂ ਕਿ ਇਸ ਅਭਿਆਨ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਸ੍ਰੀ ਸਿੰਗਲਾ ਨੇ ਕਿਹਾ ਕਿ ਅਕਸਰ ਵੇਖਣ ਵਿੱਚ ਆਇਆ ਹੈ ਕਿ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦਾ ਧਿਆਨ ਨਹੀਂ ਰੱਖਿਆ ਜਾਂਦਾ ਹੈ। ਇਸਦੇ ਲਈ ਪੌਦਿਆਂ ਦੀ ਜੀਓ ਟੈਗਿੰਗ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਰਿਮੋਟ ਸੈਸਿੰਗ ਸੈਂਟਰ ਵੱਲੋਂ ਸੈਟਲਾਈਟ ਦੇ ਜ਼ਰੀਏ ਪੌਦਿਆਂ ਦੀ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਯਤਨ ਹੈ ਕਿ ਪੌਦੇ ਲਗਾਉਣ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ 'ਤੇ ਵੀ ਧਿਆਨ ਦਿੱਤਾ ਜਾਵੇ। ਇਸ ਦੌਰਾਨ ਮਿਸ਼ਨ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਸ੍ਰੀ ਸਿੰਗਲਾ ਨੂੰ ਮਿਸ਼ਨ ਦੇ ਕਾਰਜਾਂ ਦੀ ਜਾਣਕਾਰੀ ਦਿੱਤੀ ਅਤੇ ਸੂਬੇ ਵਿੱਚ ਲਿੰਕ ਸੜਕਾਂ 'ਤੇ ਪੌਦੇ ਲਗਾਉਣ ਦੇ ਅਭਿਆਨ ਨੂੰ ਸੁਚਾਰੂ ਰੂਪ ਨਾਲ ਚਲਾਉਣ ਤੇ ਚਰਚਾ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Plantation along punjab roads