ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਿਪਤ ਨਾਟਕ  ‘ਬਸੰਤੀ ਚੋਲਾ’ ਖੇਡਿਆ

ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ 112ਵੇਂ ਜਨਮ ਦਿਹਾੜੇ ਮੌਕੇ ਹੋਏ ਰਾਜ ਪੱਧਰੀ ਸਮਾਗਮ ਮੌਕੇ ਭਗਤ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਤੋਂ ਬਾਅਦ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਪਹਿਲੇ ਦੋ ਕੇਵਲ ਲੜਕੀਆਂ ਦੀ ਮੈਂਬਰਸ਼ਿਪ ’ਤੇ ਆਧਾਰਤ ਮੰਢਾਲੀ ਅਤੇ ਕਾਹਮਾ ਪਿੰਡਾਂ ਦੇ ਯੁਵਕ ਸੇਵਾਵਾਂ ਕਲੱਬ ਦੀ ਸ਼ੁਰੂਆਤ ਕੀਤੀ ਉੱਥੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ।

 

ਇਨ੍ਹਾਂ ਮੈਂਬਰਾਂ ’ਚ ਸ਼ਹੀਦ ਭਗਤ ਸਿੰਘ ਦੇ ਪਰਿਵਾਰ ’ਚੋਂ ਉਨ੍ਹਾਂ ਦੇ ਭਰਾ ਕੁਲਤਾਰ ਸਿੰਘ ਦੇ ਬੇਟੇ ਕਿਰਨਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ, ਚਾਚਾ ਸਵਰਨ ਸਿੰਘ ਦੀ ਪੋਤੀ ਜਸਮੀਤ ਕੌਰ, ਸ਼ਹੀਦ ਸੁਖਦੇਵ ਦੇ ਭਤੀਜੇ ਅਸ਼ੋਕ ਥਾਪਰ, ਸੰਦੀਪ ਥਾਪਰ ਤੇ ਰਿਸ਼ਤੇ ’ਚੋਂ ਪੋਤੇ ਤਿ੍ਰਭੁਵਨ ਥਾਪਰ ਸ਼ਾਮਲ ਸਨ।

 

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਉਂਦੇ ਹੋਏ ਇਸ ਮੌਕੇ ਮਿਊਜ਼ੀਅਮ ’ਚ ਬਣੇ ਆਡੀਟੋਰੀਅਮ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ, ਪੰਜਾਬ ਸੰਗਤੀ-ਨਾਟਕ ਅਕਾਦਮੀ ਚੰਡੀਗੜ੍ਹ ਵੱਲੋਂ ਭੇਜੀ ਨਾਟ ਮੰਡਲੀ ਵੱਲੋਂ ਨਾਟਕ ‘ਬਸੰਤੀ ਚੋਲਾ’ ਅਤੇ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਟੀਮ ਵੱਲੋਂ ਭੰਗੜੇ ਦੀ ਪੇਸ਼ਕਾਰੀ ਵੀ ਪ੍ਰਭਾਵਸ਼ਾਲੀ ਰਹੀ।

 

ਸ੍ਰੀ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਪੁਸ਼ਪ ਮਾਲਾ ਰੱਖਣ ਤੋਂ ਪਹਿਲਾਂ ਉਨ੍ਹਾ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਸੁਮਨ ਅਰਪਿਤ ਕੀਤੇ ਗਏ ਅਤੇ ਮਿਊਜ਼ੀਅਮ ਕੰਪਲੈਕਸ ’ਚ ਪੌਦੇ ਲਾਉਣ ਤੋਂ

ਇਲਾਵਾ ਸਿਹਤ ਵਿਭਾਗ ਵੱਲੋਂ ਲਾਏ ਮੈਡੀਕਲ ਕੈਂਪ ਦੀ ਸ਼ੁਰੂਆਤ ਵੀ ਕੀਤੀ ਗਈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Plays the play Basanti Chola dedicated to Shaheed Bhagat Singh birthday