ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ, ਰਾਜਪਾਲ ਸਣੇ ਕੇਂਦਰੀ ਮੰਤਰੀਆਂ ਨੂੰ ਕੀਤਾ ਸਨਮਾਨਿਤ

1 / 2PM ਨੇ ਕੈਪਟਨ ਅਮਰਿੰਦਰ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ 'ਚ ਬੈਠ ਕੇ ਛਕਿਆ ਲੰਗਰ 

2 / 2PM ਨੇ ਕੈਪਟਨ ਅਮਰਿੰਦਰ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ 'ਚ ਬੈਠ ਕੇ ਛਕਿਆ ਲੰਗਰ

PreviousNext

PM ਨੇ ਕੈਪਟਨ ਅਮਰਿੰਦਰ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ 'ਚ ਬੈਠ ਕੇ ਛਕਿਆ ਲੰਗਰ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨਿਚਰਵਾਰ ਨੂੰ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ ਵਿੱਚ ਪੰਗਤ 'ਚ ਬੈਠ ਕੇ ਲੰਗਰ ਛਕਿਆ।

 

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ, ਰਾਜਪਾਲ, ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਤੇ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਵੀ ਕੀਤਾ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM ALONG WITH CAPTAIN AMARINDER PARTAKES LANGAR IN PUNJAB GOVERNMENT PANDAL