ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਤੇ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਸਮਾਰੋਹ ’ਚ ਸ਼ਮੂਲੀਅਤ ਬਾਰੇ ਕੈਪਟਨ ਦਾ ਸੱਦਾ ਪ੍ਰਵਾਨ

PM ਤੇ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਸਮਾਰੋਹ ’ਚ ਸ਼ਮੂਲੀਅਤ ਬਾਰੇ ਕੈਪਟਨ ਦਾ ਸੱਦਾ ਪ੍ਰਵਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਹਿਲਾਂ ਪ੍ਰਧਾਨ ਮੰਤਰੀ (PM) ਸ੍ਰੀ ਨਰਿੰਦਰ ਮੋਦੀ, ਫਿਰ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤਿੰਨੇ ਆਗੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਤ 9 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਰੋਹ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤੇ ਇਹ ਸੱਦਾ ਉਨ੍ਹਾਂ ਸਭਨਾਂ ਨੇ ਖਿੜੇ ਮੱਥੇ ਪ੍ਰਵਾਨ ਕਰ ਲਿਆ।

 

 

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਤੋਂ ਹਰ ਤਰ੍ਹਾਂ ਦੇ ਅੱਤਵਾਦੀ ਖ਼ਤਰੇ ਦਾ ਸਾਹਮਣਾ ਕਰਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਰੋਹ ’ਚ ਪੁੱਜਣ।

 

 

ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਸਰਬ–ਪਾਰਟੀ ਜੱਥੇ ਦੀ ਅਗਵਾਈ ਡਾ. ਮਨਮੋਹਨ ਸਿੰਘ ਕਰਨਗੇ।

PM ਤੇ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਸਮਾਰੋਹ ’ਚ ਸ਼ਮੂਲੀਅਤ ਬਾਰੇ ਕੈਪਟਨ ਦਾ ਸੱਦਾ ਪ੍ਰਵਾਨ

 

21 ਮੈਂਬਰਾਂ ਉੱਤੇ ਆਧਾਰਤ ਵਿਸ਼ੇਸ਼ ਸਰਬ–ਪਾਰਟੀ ਜੱਥਾ 30 ਅਕਤੂਬਰ ਨੂੰ ਸ੍ਰੀ ਨਨਕਾਣਾ ਸਾਹਿਬ ਜਾਵੇਗਾ ਤੇ 3 ਨਵੰਬਰ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਭਾਰਤ ਪਰਤੇਗਾ। ਇਹ ਨਗਰ ਕੀਰਤਨ 4 ਨਵੰਬਰ ਨੂੰ ਜ਼ਿਲ੍ਹਾ ਕਪੂਰਥਲਾ ’ਚ ਸੁਲਤਾਨਪੁਰ ਲੋਧੀ ਪੁੱਜੇਗਾ।

 

 

ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਵੀ ਚਿੱਠੀ ਲਿਖ ਕੇ ਨਨਕਾਣਾ ਸਾਹਿਬ ਜਾਣ ਵਾਲੇ ਵਫ਼ਦ ਨੂੰ ਰਸਮੀ ਪ੍ਰਵਾਨਗੀ ਦੇਣ ਦੀ ਬੇਲਤੀ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM and Prez accepted Captain s invitation about 550th Parkash Purb