ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਸਰਵਿਸ ਚਾਰਜ ਰੱਦ ਕਰਨ ਲਈ ਪਾਕਿ ’ਤੇ ਪਾਉਣ ਦਬਾਅ: ਕੈਪਟਨ

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂਤੇ ਸਰਵਿਸ ਚਾਰਜ ਲਗਾਉਣ ਦੇ ਪ੍ਰਸਤਾਵ ਦੇ ਮਾਮਲੇ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕਰਦਿਆਂ ਚਿੱਠੀ ਲਿਖੀ ਹੈ।

 

ਕੈਪਟਨ ਨੇ ਪੀਐਮ ਮੋਦੀ ਨੂੰ ਚਿੱਠੀ ਚ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਉਤੇ ਸਰਵਿਸ ਚਾਰਜ ਨਾ ਲਗਾਉਣ ਲਈ ਦਬਾਅ ਪਾਉਣ ਕਿਉਂਕਿ  ਵੱਡੀ ਗਿਣਤੀ ਵਿੱਚ ਸ਼ਰਧਾਲੂ ਇਹ ਵਿੱਤੀ ਬੋਝ ਚੱਲਣ ਦੀ ਸਮਰੱਥਾ ਨਹੀਂ ਰੱਖਦੇ ਹਨ

 

ਮੁੱਖ ਮੰਤਰੀ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਇਸ ਮਾਮਲੇ ਦੇ ਜਲਦੀ ਹੱਲ ਲਈ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਹ ਮੁੱਦਾ ਚੁੱਕੇ

 

ਕੈਪਟਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸਰਵਿਸ ਚਾਰਜ ਲਗਾਉਣ ਲਈ ਪਾਏ ਜਾ ਰਹੇ ਜ਼ੋਰ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਉਤੇ ਵੱਡਾ ਵਿੱਤੀ ਬੋਝ ਪਵੇਗਾ


ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵੀ ਉਹ ਕਈ ਮੌਕਿਆਂਤੇ ਭਾਰਤ ਸਰਕਾਰ ਕੋਲ ਇਹ ਮੰਗ ਰੱਖ ਚੁੱਕੇ ਹਨ ਕਿ ਪਾਕਿਸਤਾਨ ਸਰਕਾਰ ਨੂੰ ਇਹ ਬੇਨਤੀ ਕੀਤੀ ਜਾਵੇ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਉਤੇ ਕੋਈ ਵੀਜ਼ਾ ਜਾਂ ਕੋਈ ਹੋਰ ਫੀਸ ਆਦਿ ਦੇਣ ਦੀ ਸ਼ਰਤ ਨਾ ਲਗਾਈ ਜਾਵੇ

 

ਉਨਾਂ ਕਿਹਾ ਕਿ ਇਸ ਨਾਲ ਪਾਕਿਸਤਾਨ ਸਥਿਤ ਪਵਿੱਤਰ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵੱਲੋਂ ਲੰਬੇ ਸਮੇਂ ਤੋਂਖੁੱਲੇ ਦਰਸ਼ਨ ਦੀਦਾਰਕਰਨ ਦੀ ਕੀਤੀ ਜਾ ਰਹੀ ਅਰਦਾਸ ਪੂਰੀ ਹੋਵੇਗੀ


ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲਣ ਜਾ ਰਿਹਾ ਹੈ ਜਿਸ ਨੂੰ ਇਸ ਸਾਲ ਨਵੰਬਰ ਮਹੀਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi make pressure on pak to cancel the service charge for kartarpur corridor s service charge