ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰੂਘਰ ’ਚ ਟੇਕਿਆ ਮੱਥਾ

PM ਮੋਦੀ ਨੇ ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰੂਘਰ ’ਚ ਟੇਕਿਆ ਮੱਥਾ

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੁਝ ਸਮਾਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ’ਚ ਸਨ। ਉਨ੍ਹਾਂ ਸਭ ਤੋਂ ਪਹਿਲਾਂ ਇੱਥੇ ਪੁੱਜ ਕੇ ਮੱਥਾ ਟੇਕਿਆ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਆਗੂ ਬੀਬੀ ਜਗੀਰ ਕੌਰ ਵੀ ਮੌਜੂਦ ਸਨ।

PM ਮੋਦੀ ਨੇ ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰੂਘਰ ’ਚ ਟੇਕਿਆ ਮੱਥਾ

ਇਸ ਤੋਂ ਇਲਾਵਾ ਬਹੁਤ ਸਾਰੇ ਸੰਸਦ ਮੈਂਬਰ ਤੇ ਪੰਜਾਬ ਦੇ ਵਿਧਾਇਕ ਵੀ ਇੱਥੇ ਮੌਜੂਦ ਹਨ।

ਸ੍ਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਤਿੰਨ ਵਾਰ ਮੱਥਾ ਟੇਕਿਆ। ਇਸ ਵੇਲੇ ਲੱਖਾਂ ਸ਼ਰਧਾਲੂ ਇੱਥੇ ਪੁੱਜੇ ਹੋਏ ਹਨ।

ਇਸ ਤੋਂ ਬਾਅਦ ਸ੍ਰੀ ਮੋਦੀ ਨੇ ਡੇਰਾ ਬਾਬਾ ਨਾਨਕ ਜਾਣਾ ਹੈ, ਜਿੱਥੇ ਉਹ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ। ਉੱਥੇ ਉਹ ਪਹਿਲੇ ਜੱਥੇ ਨੂੰ ਰਵਾਨਾ ਕਰਨਗੇ। ਇਹ ਖ਼ਬਰ ਲਿਖੇ ਜਾਣ ਤੱਕ ਸ੍ਰੀ ਮੋਦੀ ਸੁਲਤਾਨਪੁਰ ਲੋਧੀ ਤੋਂ ਸੜਕ ਰਸਤੇ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਚੁੱਕੇ ਹਨ।

PM ਮੋਦੀ ਨੇ ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰੂਘਰ ’ਚ ਟੇਕਿਆ ਮੱਥਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi pays obeisance at Sultanpur Sahib Gurudwara Sahib