ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਦੀ ਰੈਲੀ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਲੋਟ ਪੁੱਜੇ, ਕਿਸਾਨ ਰੈਲੀ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਲੋਟ ਪੁੱਜ ਗਏ ਹਨ, ਜਿੱਥੇ ਉਨ੍ਹਾਂ ਦਾ ਨਿੱਘਾ ਸੁਆਗਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।

ਪ੍ਰਧਾਨ ਮੰਤਰੀ ਇੱਥੇ ਇੱਕ ‘ਕਿਸਾਨ ਕਲਿਆਣ` ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਹਨ। ਦੱਸਿਆ ਜਾਦਾ ਹੈ ਕਿ ਪਿਛਲੇ ਹਫ਼ਤੇ ਝੋਨੇ ਦੀ ਕੀਮਤ ਵਿੱਚ ਕੀਤੇ ਗਏ ਚੋਖੇ ਵਾਧੇ ਤੋਂ ਕਿਸਾਨ ਕਾਫ਼ੀ ਖ਼ੁਸ਼ ਹਨ।

ਇਸ ਰੈਲੀ ਵਿੱਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਬਹੁਤ ਸਾਰੇ ਕਿਸਾਨ ਪੁੱਜੇ ਹੋਏ ਹਨ।

 

ਪ੍ਰਧਾਨ ਮੰਤਰੀ ਕਰਨ ਕਿਸਾਨਾਂ ਦੀ ਕਰਜ਼ਾ-ਮੁਆਫ਼ੀ ਦਾ ਐਲਾਨ: ਕੈਪਟਨ ਅਮਰਿੰਦਰ ਸਿੰਘ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਇੱਕ ਟਵੀਟ ਰਾਹੀਂ ਆਸ ਪ੍ਰਗਟਾਈ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਮੌਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕਰਨ ਦੇ ਨਾਲ-ਨਾਲ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨਿਰਾਸ਼ ਕਿਸਾਨ ਹੁਣ ਪ੍ਰਧਾਨ ਮੰਤਰੀ ਤੋਂ ਕੁਝ ਹਾਂ-ਪੱਖੀ ਸੁਣਨ ਦੇ ਚਾਹਵਾਨ ਹਨ।   

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi reaches Malout