ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਈ ਨਿਰਮਲ ਸਿੰਘ ਖਾਲਸਾ ਨੂੰ ਕੋਰੋਨਾ ਹੋਣ ਮਗਰੋਂ ਲੋਹੀਆਂ ਖ਼ਾਸ 'ਚ ਸਹਿਮੇ ਲੋਕ

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ (67) ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਹ ਖ਼ਬਰ ਜਿਵੇਂ ਹੀ ਉਨ੍ਹਾਂ ਦੀ ਜਲੰਧਰ ਵਿਖੇ ਲੋਹੀਆਂ ਖ਼ਾਸ ਅਧੀਨ ਆਉਂਦੀ ਸ਼ਹੀਦ ਊਧਮ ਸਿੰਘ ਨਗਰ 'ਚ ਸਥਿੱਤ ਘਰ ਨੇੜੇ ਰਹਿਣ ਵਾਲੇ ਲੋਕਾਂ ਤਕ ਪਹੁੰਚੀ ਤਾਂ ਉਨ੍ਹਾਂ 'ਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ। 

 


 

ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਜਲੰਧਰ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮ ਊਧਮ ਸਿੰਘ ਨਗਰ 'ਚ ਵਾਰਡ ਨੰਬਰ-12 'ਚ ਸਥਿਤ ਘਰ 'ਚ ਪਹੁੰਚੀ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਪੂਰੇ ਘਰ ਅਤੇ ਮੁਹੱਲੇ ਨੂੰ ਸੈਨੇਟਾਈਜ਼ ਕੀਤਾ ਗਿਆ। ਵਿਭਾਗ ਵੱਲੋਂ ਲੋਕਾਂ ਨੂੰ ਘਰਾਂ 'ਚ ਹੀ ਰਹਿਣ ਲਈ ਕਿਹਾ ਗਿਆ ਹੈ ਅਤੇ ਕਿਸੇ ਨੂੰ ਵੀ ਬੁਖਾਰ, ਖੰਘ, ਜੁਕਾਮ ਹੋਣ 'ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਨਾ ਦੇਣ ਦੀ ਹਿਦਾਇਤ ਵੀ ਕੀਤੀ ਗਈ ਹੈ।

 


 

ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਨੂੰ ਖੰਘ, ਬੁਖਾਰ ਦੇ ਨਾਲ-ਨਾਲ ਸਾਹ ਲੈਣ 'ਚ ਤਕਲੀਫ ਸੀ। ਹਸਪਤਾਲ ਦੇ ਡਾਕਟਰਾਂ ਵਲੋਂ ਉਨ੍ਹਾਂ ਦੀ ਸਕਰੀਨਿੰਗ ਕਰਕੇ ਟੈਸਟਿੰਗ ਲਈ ਬਲੱਡ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤਾ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ 'ਚ ਉਹ ਕੁਝ ਦਿਨ ਇਲਾਜ ਅਧੀਨ ਰਹੇ। ਉਨ੍ਹਾਂ ਨੇ ਡਾਕਟਰਾਂ ਤੋਂ ਗੁਜ਼ਾਰਿਸ਼ ਕੀਤੀ ਸੀ ਕਿ ਉਨ੍ਹਾਂ ਦਾ ਟੈਸਟ ਕਰਵਾਇਆ ਜਾਵੇ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ। ਇੱਥੇ ਅੱਜ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

 


ਤਸਵੀਰਾਂ : ਪ੍ਰਦੀਪ ਪੰਡਿਤ

 

ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁਲ ਪਾਜੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 46 ਹੋ ਗਈ ਹੈ। ਅੱਜ ਬੁੱਧਵਾਰ ਨੂੰ 5 ਮਾਮਲੇ ਸਾਹਮਣੇ ਆਉਣ ਨਾਲ ਸਰਕਾਰ ਦੀ ਚਿੰਤਾ ਵੱਧ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police and health teams quarantining the residence of Nirmal Singh found corona virus positive