ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਲੰਧਰ: ਕੋਰੋਨਾ ਪੀੜਤ ਦੇ ਅੰਤਿਮ ਸਸਕਾਰ 'ਚ ਰੁਕਾਵਟ ਪਾਉਣ ਵਾਲੇ 60 ਅਣਪਛਾਤਿਆਂ ਵਿਰੁਧ ਕੇਸ

ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਵੀਰਵਾਰ ਨੂੰ ਹਰਨਾਮਦਾਸਪੁਰਾ ਇਲਾਕੇ ਵਿੱਚ ਇੱਕ ਕੋਰੋਨਾ ਮਰੀਜ਼ ਦੇ ਅੰਤਿਮ ਸਸਕਾਰ ਕਰਨ ਸਮੇਂ ਪ੍ਰਸ਼ਾਸਨ ਨੂੰ ਰੋਕਣ ਲਈ 60 ਅਣਪਛਾਤੇ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ।
 

ਬੁੱਧਵਾਰ ਨੂੰ ਪਰਵੀਨ ਕੁਮਾਰ ਦਾ ਕੋਰੋਨਾਵਾਇਰਸ ਟੈਸਟ ਪਾਜ਼ਿਟਿਵ ਆਈਆ ਸੀ, ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਜਦੋਂ ਉਸ ਦਾ ਪਰਿਵਾਰ ਸ਼ਮਸ਼ਾਨਘਾਟ ਵਿੱਚ ਉਸ ਦੀ ਲਾਸ਼ ਦਾ ਸਸਕਾਰ ਕਰਨ ਗਿਆ ਤਾਂ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ।
 

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਵਿਰੁੱਧ ਆਈਪੀਸੀ ਦੀ ਧਾਰਾ 188,269,270,271, 353, 186, 149, ਮਹਾਂਮਾਰੀ ਬਿਮਾਰੀ ਐਕਟ 1893 ਦੀ ਧਾਰਾ 3 ਅਤੇ ਆਪਦਾ ਪ੍ਰਬੰਧਨ ਐਕਟ, 1996 ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਹੈ।  
 

ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਦੋਸ਼ੀਆਂ ਦੀ ਪਛਾਣ ਜਲਦੀ ਕਰ ਲਈ ਜਾਵੇਗੀ। ਇਸ ਦੌਰਾਨ, ਉਨ੍ਹਾਂ ਨੂੰ ਪਛਾਣਨ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਟੀਮ ਬਣਾਈ ਗਈ ਹੈ, ਜਿਨ੍ਹਾਂ ਨੇ ਹਰਨਾਮਦਾਸ ਪੁਰਾ ਇਲਾਕੇ ਵਿੱਚ ਕੋਰੋਨਾ ਮਰੀਜ਼ ਦਾ ਅੰਤਿਮ ਸਸਕਾਰ ਕਰਨ ਵਿੱਚ ਪ੍ਰਸ਼ਾਸਨ ਨੂੰ ਪ੍ਰੇਸ਼ਾਨ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨਗੇ।
................


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police booked 60 unidentified people for obstructing cremation of corona patient