ਅਗਲੀ ਕਹਾਣੀ

ਮੋਹਾਲੀ ਵਿਖੇ ਤਾਇਨਾਤ ਥਾਣੇਦਾਰ ਤੇ ਹੌਲਦਾਰ ਵੱਢੀ ਲੈਂਦੇ ਗ੍ਰਿਫ਼ਤਾਰ

ਮੋਹਾਲੀ ਦੇ ਥਾਣਾ ਫੇਜ਼ 1 ਵਿਖੇ ਤਾਇਨਾਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

 

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਅਤੇ ਹੌਲਦਾਰ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਦੇਵ ਰਾਜ, ਵਾਸੀ ਬਡਮਾਜਰਾ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ 'ਤੇ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਖਿਲਾਫ ਮੁਕੱਦਮਾ ਨਾ ਦਰਜ ਕਰਨ ਬਦਲੇ ਉਕਤ ਥਾਣੇਦਾਰ ਅਤੇ ਹੌਲਦਾਰ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਹੈ।

 

ਵਿਜੀਲੈਂਸ ਬਿਊਰੋ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police Station Officer in Mohali arrested for taking a bribe