ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰੀਦਕੋਟ `ਚ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਰੋਕਿਆ

ਫਰੀਦਕੋਟ `ਚ ਕੱਟੜ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਰੋਕਿਆ

ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਫਰੀਦਕੋਟ `ਚ ਕੀਤੀ ਜਾ ਰਹੀ ਰੈਲੀ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੀਆਂ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਫਰੀਦਕੋਟ `ਚ ਦਾਖਲ ਹੋਣ ਤੋਂ ਰੋਕ ਦਿੱਤਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ ਤੇ ਦਲ ਖਾਲਸਾ ਦੀ ਅਗਵਾਈ `ਚ ਕਰੀਬ 100 ਸਿੱਖ ਕੱਟੜਪੰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ `ਚ ਸ਼੍ਰੋਮਣੀ ਅਕਾਲੀ ਬਾਦਲ ਦੇ ਖਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਅਕਾਲੀ ਦਲ ਬਾਦਲ ਦੀ ਰੈਲੀ ਤੋਂ ਕਰੀਬ 2 ਕਿਲੋਮੀਟਰ ਦੂਰ  ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਕੱਟੜਪਾਥੀਆਂ ਦੋ ਪੁਲਿਸ ਨਾਕੇ ਨੂੰ ਤੋੜਕੇ ਅੱਗੇ ਵੱਧੇ ਫਰੀਦਕੋਟ-ਕੋਟਕਪੂਰਾਂ ਰੋਡ `ਤੇ ਤੈਨਾਤ ਵੱਡੀ ਗਿਣਤੀ `ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ।  ਪ੍ਰਦਰਸ਼ਨ `ਚ ਇਕ ਐਬੁਲੈਂਸ ਵੀ ਫਸ ਗਈ। ਇਸ ਮੌਕੇ ਗੁਰਦੀਪ ਸਿੰਘ ਬਠਿੰਡਾ ਯੂਨਾਇਟਡ ਅਕਾਲੀ ਦਲ ਅਤੇ ਜ਼ਸਕਾਰਨ ਸਿੰਘ ਕਾਹਨ ਸਿੰਘ ਵਾਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਾਦਲਾਂ `ਤੇ ਦੋਸ਼ ਲਗਾਏ।


ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ ਮੁਖਵਿੰਦਰ ਸਿੰਘ ਛੀਨਾ ਵੀ ਮੌਕੇ `ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਕੰਟਰੋਲ `ਚ ਹੈ ਤੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

 

ਕਾਨੂੰਨ ਤੇ ਵਿਵਸਥਾ ਬਣਾਈ ਰੱਖਣ ਲਈ ਫਰੀਦਕੋਟ `ਚ ਸੁਰੱਖਿਆ ਬਲਾਂ ਦੀਆਂ ਕਰੀਬ 20 ਕੰਪਨੀਆਂ ਨੂੰ ਤੈਨਾਤ ਕੀਤਾ ਗਿਆ ਹੈ। ਦੂਜੇ ਪਾਸੇ ਕੱਟੜ ਜਥੇਬੰਦੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ `ਚ ਬਾਦਲਾਂ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

 

ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰੈਲੀ `ਚ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਪਹੁੰਚ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police stopped Sikh organizations in Faridkot