ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਅਮਰਿੰਦਰ ਦੇ ਗੜ੍ਹ ’ਚ ਰਿਸ਼ਵਤ ਲੈ ਰਿਹਾ ਸੀ ਥਾਣੇਦਾਰ

ਪੰਜਾਬ ਵਿਜੀਲੈਸ ਬਿਊਰੋ ਵੱਲੋ ਪੁਲਿਸ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਏ.ਐਸ.ਆਈ ਗੁਰਸ਼ਰਨ ਸਿੰਘ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।

 

ਵਿਜੀਲੈਸ ਬਿਓਰੋ ਮੁਤਾਬਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੂੰ ਸ਼ਿਕਾਇਤਕਰਤਾ ਰਵਨੀਤ ਸਿੰਘ, ਵਾਸੀ ਪਿੰਡ ਚਾਸਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਚ ਦੋਸ਼ ਲਾਇਆ ਕਿ ਉਸ ਵਲੋ ਦਰਜ ਕਰਵਾਏ ਕੇਸ ਦੀ ਧਾਰਾ ਵਿਚ ਵਾਧਾ ਕਰਨ ਅਤੇ ਕੇਸ ਵਿਚ ਮਦਦ ਕਰਨ ਬਦਲੇ ਉਕਤ ਥਾਣੇਦਾਰ ਅਤੇ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।

 

ਸਿਕਾਇਤਕਰਤਾ ਨੇ ਕਿਹਾ ਕਿ ਉਸ ਵਲੋ ਪਹਿਲਾਂ ਹੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।

 

ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ ਅਤੇ ਇਸ ਕੇਸ ਵਿਚ ਸ਼ਾਮਲ ਭਗੌੜੇ ਹੋ ਚੁੱਕੇ ਏ.ਐਸ.ਆਈ ਦੀ ਭਾਲ ਜਾਰੀ ਹੈ।

 

ਉਕਤ ਦੋਸ਼ੀਆਂ ਖਿਲਾਫ ਵਿਜੀਲੈਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:policeman demanding bribe in area of cm captain amarinder singh