ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਸੁਖਪਾਲ ਸਿੰਘ ਖਹਿਰਾ ਦੀ ਸਿਆਸਤ ’ਤੇ ਸ਼ੁਰੂ ਹੋਈ ਸਿਆਸਤ

(ਖੱਬੇ) ਹਰਪਾਲ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਖਹਿਰਾ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇਪੀ ਸਿੰਘ ਉੱਤੇ ਪੱਖਪਾਤ ਕਰਨ ਤੇ ਸੰਵਿਧਾਨ ਦੀਆਂ ਕਥਿਤ ਧੱਜੀਆਂ ਉਡਾਉਣ ਦਾ ਦੋਸ਼ ਲਾਇਆ ਹੈ।

 

 

ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਦਿੜਬਾ ਹਲਕੇ ਤੋਂ ਵਿਧਾਇਕ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਜਦੋਂ ਉਨ੍ਹਾਂ ਦੀ ਪਾਰਟੀ ਨੇ ਸਪੀਕਰ ਨੂੰ ਪਹਿਲਾਂ ਹੀ ਅਰਜ਼ੀ ਦੇ ਕੇ ਬੇਨਤੀ ਕੀਤੀ ਹੋਈ ਹੈ ਕਿ ਬਾਗ਼ੀ ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ ਪਰ ਉਹ ਕੋਈ ਕਾਰਵਾਈ ਨਹੀਂ ਕਰ ਰਹੇ।

 

 

ਦਰਅਸਲ, ਅੱਜ ਅਚਾਨਕ ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਭੁਲੱਥ ਹਲਕੇ ਤੋਂ ਵਿਧਾਇਕ ਸ੍ਰੀ ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ। ਆਖ਼ਰ ਇਸ ਪਿੱਛੇ ਉਨ੍ਹਾਂ ਦੀ ਕੀ ਸਿਆਸਤ ਹੈ। ਇਹ ਸਮਝ ਨਹੀਂ ਆ ਰਹੀ ਪਰ ਉਨ੍ਹਾਂ ਦੀ ਇਸ ਸਿਆਸਤ ’ਤੇ ਅੱਗੇ ਸਿਆਸਤ ਸ਼ੁਰੂ ਹੋ ਗਈ ਹੈ।

 

 

ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਖਹਿਰਾ ਤਾਂ ਪਹਿਲਾਂ ਆਖ ਚੁੱਕੇ ਹਨ ਕਿ ਉਹ ਹਜ਼ਾਰ ਅਹੁਦੇ ਕੁਰਬਾਨ ਕਰ ਸਕਦੇ ਹਨ ਪਰ ਕੁਰਬਾਨ ਉਨ੍ਹਾਂ ਤੋਂ ਇਹ ਇੱਕ ਅਹੁਦਾ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਖਹਿਰਾ ਆਮ ਆਦਮੀ ਪਾਰਟੀ ਨੂੰ ਬਰਬਾਦ ਕਰਨ ਲਈ ਆਏ ਸਨ ਤੇ ਉਨ੍ਹਾਂ ਦਾ ਕਦੇ ਕੋਈ ਸਟੈਂਡ ਨਹੀਂ ਰਿਹਾ।

 

 

ਇਸ ਦੌਰਾਨ ਸ੍ਰੀ ਖਹਿਰਾ ਇਹ ਆਖ ਚੁੱਕੇ ਹਨ ਕਿ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਵਿਆਹ ਹੈ ਤੇ ਉਸ ਤੋਂ ਬਾਅਦ ਹੀ ਕੋਈ ਸਿਆਸੀ ਸਰਗਰਮੀਆਂ ਸ਼ੁਰੂ ਕਰ ਸਕਣਗੇ।

 

 

ਉਸ ਤੋਂ ਪਹਿਲਾਂ ਸ੍ਰੀ ਖਹਿਰਾ ਦੇ ਕੁਝ ਬੀਮਾਰ ਹੋਣ ਦੀਆਂ ਖ਼ਬਰਾਂ ਆਈਆਂ ਸਨ। ਤਦ ਆਖਿਆ ਗਿਆ ਸੀ ਕਿ ਲੋਕ ਸਭਾ ਚੋਣਾਂ ਵਿੱਚ ਹਾਰਨ ਤੋਂ ਬਾਅਦ ਸ੍ਰੀ ਖਹਿਰਾ ਇਸ ਲਈ ਚੁੱਪ ਹਨ ਕਿਉਂਕਿ ਉਨ੍ਹਾਂ ਦੀ ਤਬੀਅਤ ਕੁਝ ਠੀਕ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Politics over Sukhpal Singh Khaira s politics