ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ `ਚ ਨਸ਼ਾ-ਪੀੜਤ ਗ਼ਰੀਬਾਂ ਦਾ ਹੋਵੇਗਾ ਮੁਫ਼ਤ ਇਲਾਜ

ਮੁੱਖ ਮੰਤਰੀ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

 

-- ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਰੋਕਣ ਲਈ ਅੰਤਰ-ਰਾਜੀ ਨਸ਼ਾ ਤਸਕਰੀ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ ਦਾ ਵਾਅਦਾ

-- ਪੁਲਿਸ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਦਾਖ਼ਲ ਨਾ ਹੋਣ ਜਾਂ ਨਸ਼ੇ ਦੇ ਆਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੇ ਹੁਕਮ

 

 

ਪੰਜਾਬ ਸਰਕਾਰ ਨੇ ਅੱਜ ਇੱਕ ਵਿਲੱਖਣ ਤਰੀਕੇ ਨਾਲ ਸੂਬੇ `ਚ ਨਸਿ਼ਆਂ ਦੀ ਸਮੱਸਿਆ ਦਾ ਟਾਕਰਾ ਕਰਨ ਲਈ ਨਸ਼ਾ-ਪੀੜਤ ਗ਼ਰੀਬਾਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਐਲਾਨ ਦਾ ਸੁਆਗਤ ਹੋਣਾ ਸੁਭਾਵਕ ਹੈ। ਨਾਲ ਹੀ ਪੁਲਿਸ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਆਮ ਪੀੜਤਾਂ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਨਾ ਕੀਤਾ ਜਾਵੇ। 

 

ਅੱਜ ਦੁਪਹਿਰ ਪੰਜਾਬ ਭਵਨ ਵਿਖੇ ਸਿਵਲ ਸਰਜਨਾਂ, ਮੈਡੀਕਲ ਸੁਪਰਡੰਟਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪਿ੍ੰਸੀਪਲਾਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਾ ਛਡਾਉਣ ਦੇ ਮੁਫ਼ਤ ਇਲਾਜ ਵਾਸਤੇ ਜ਼ਰੂਰੀ ਫੰਡ ਯਕੀਨੀ ਬਣਾਉਣ ਲਈ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਇਹ ਫੰਡ ਤੁਰੰਤ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਅਖ਼ਤਿਆਰ 'ਤੇ ਰੱਖ ਦਿੱਤੇ ਜਾਣ |

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਇਸ ਸਬੰਧ ਵਿੱਚ ਹੋਰ ਫੰਡਾਂ ਦੀ ਜ਼ਰੂਰਤ ਹੋਈ ਤਾਂ ਉਹ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਸ ਵਾਸਤੇ ਪ੍ਰਵਾਨਗੀ ਦੇਣਗੇ | ਉਨ੍ਹਾਂ ਨੇ ਉੱਘੀਆਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਸਿਹਤ ਸੰਸਥਾਵਾਂ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਵੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਨੇ ਇਸ ਵਾਸਤੇ ਨਸ਼ਿਆਂ ਦੇ ਨਾਲ ਪਹਿਲਾਂ ਹੀ ਨਿਪਟ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਘੋਖਣ ਲਈ ਵੀ ਆਖਿਆ ਹੈ |

 

       ਨਸ਼ਿਆਂ ਦੀ ਤਸਕਰੀ ਨੂੰ ਇਕ ਕੌਮਾਂਤਰੀ ਸਮੱਸਿਆ ਮੰਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮੁੱਦਾ ਨਿੱਜੀ ਤੌਰ 'ਤੇ ਪ੍ਰਧਾਨ ਮੰਤਰੀ ਕੋਲ ਉਠਾਉਣਗੇ ਅਤੇ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਨਾਲ ਲੱਗਦੇ ਸੂਬਿਆਂ ਤੋਂ ਪੰਜਾਬ  ਵਿੱਚ ਨਸ਼ਿਆਂ ਅਤੇ ਨਸ਼ੀਲੀਆਂ ਦਵਾਈਆਂ ਨੂੰ ਰੋਕਣ ਵਾਸਤੇ ਠੋਸ ਕਦਮ ਚੁੱਕਣ ਲਈ ਕੇਂਦਰ ਵੱਲੋਂ ਕੋਸ਼ਿਸ਼ਾਂ ਤੇਜ਼ ਕੀਤੇ ਜਾਣ ਦੀ ਅਪੀਲ ਕਰਨਗੇ ਕਿਉਂਕਿ ਨਸ਼ਿਆਂ ਦੀ ਤਸਕਰੀ ਨਾਲ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ |

 

      ਮੁੱਖ ਮੰਤਰੀ ਨੇ ਕੁਝ ਵਿਦੇਸ਼ੀ ਵਿਦਿਆਰਥੀਆਂ ਖਾਸਕਰ ਅਫਰੀਕੀ ਮੂਲ ਦੇ ਵਿਦਿਆਰਥੀਆਂ ਦੀਆਂ ਘਟੀਆ ਸਰਗਰਮੀਆਂ 'ਤੇ ਸਖ਼ਤ ਚੌਕਸੀ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਇਹ ਵਿਦਿਆਰਥੀ ਨਿੱਜੀ ਸੰਸਥਾਵਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਹਨ ਅਤੇ ਇਨ੍ਹਾਂ ਦੇ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੋਣ ਦੀਆਂ ਰਿਪੋਰਟਾਂ ਹਨ | ਉਨ੍ਹਾਂ ਨੇ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਖਿਆ ਹੈ ਕਿ ਉਹ ਅਜਿਹੇ ਵਿਦਿਆਰਥੀਆਂ ਵਿਰੁੱਧ ਕਰੜੀ ਕਾਰਵਾਈ ਕਰਨ |

 

        ਮੀਟਿੰਗ ਦੌਰਾਨ ਉਠਾਈ ਗਈ ਇੱਕ ਹੋਰ ਮੰਗ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੈਂਸਰ ਦੇ ਮਰੀਜ਼ਾਂ ਦੀ ਤਰਜ਼ 'ਤੇ ਨੇੜੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਣ ਵਾਲੇ ਗ਼ਰੀਬ ਲੋਕਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਇੱਕ ਵਿਅਕਤੀ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਕਰਨ ਦੀ ਸੁਵਿਧਾ ਮੁਹੱਈਆ ਕਰਾਉਣ ਲਈ ਸਿਹਤ ਵਿਭਾਗ ਨੂੰ ਟਰਾਂਸਪੋਰਟ ਵਿਭਾਗ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਰੂਪ ਰੇਖਾ ਤਿਆਰ ਕਰਨ ਲਈ ਆਖਿਆ ਹੈ ਤਾਂ ਜੋ ਇਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾ ਸਕੇ |

 

       ਨਸ਼ਾ ਛੁਡਾਊ ਕੇਂਦਰਾਂ ਵਿੱਚ ਆਉਣ ਵਾਲੇ ਨਸ਼ੇ ਦੇ ਆਦੀਆਂ ਦੇ ਸਬੰਧ ਵਿੱਚ ਪੁਲਿਸ ਵੱਲੋਂ ਇਕਦਮ ਜਾਂਚ ਸ਼ੁਰੂ ਕਰਨ ਸਬੰਧੀ ਆ ਰਹੀਆਂ ਰਿਪੋਰਟਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲਿਆ | ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਦੇ ਦਾਖ਼ਲੇ ਵਿਰੁੱਧ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਸਖ਼ਤ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ |

 

ਕੈਪਟਨ ਅਮਰਿੰਦਰ ਸਿੰਘ ਨੇ ਤੈਅ ਨੇਮਾਂ ਨੂੰ ਛਿੱਕੇ ਟੰਗ ਕੇ ਪਾਬੰਦੀਸ਼ੁਦਾ ਦਵਾਈਆਂ ਖੁੱਲ੍ਹੇਆਮ ਵੇਚਣ ਵਾਲੇ ਕਸੂਰਵਾਰ ਕੈਮਿਸਟਾਂ ਖਿਲਾਫ਼ ਕਾਰਵਾਈ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਨੇ ਸਿਹਤ ਮੰਤਰੀ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਢੁਕਵਾਂ ਰਾਹ ਲੱਭਣ ਵਾਸਤੇ ਕੈਮਿਸਟ ਐਸੋਸੀਏਸ਼ਨਾਂ ਦੀ ਮੀਟਿੰਗ ਸੱਦਣ ਲਈ ਆਖਿਆ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਖ਼ਤੀ ਦੀ ਆੜ ਵਿੱਚ ਯੋਗ ਖਰੀਦਦਾਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ |

 

ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਸ਼ੇ ਦੀ ਗਿ੍ਫਤ ਵਿੱਚ ਫਸੇ ਨੌਜਵਾਨਾਂ ਨੂੰ ਹਮਦਰਦੀ ਦੀ ਭਾਵਨਾ ਨਾਲ ਇਲਾਜ ਮੁਹੱਈਆ ਕਰਵਾਉਣ ਦਾ ਸੱਦਾ ਦਿੱਤਾ |ਉਨ੍ਹਾਂ ਨੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਮਾਪਿਆਂ ਨੂੰ ਸਮਾਜਿਕ ਬਦਨਾਮੀ ਦਾ ਭੈਅ ਮਨ ਵਿੱਚੋਂ ਕੱਢ ਕੇ ਬੱਚਿਆਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਮਾਨਸਿਕ ਰੋਗਾਂ ਦੇ ਮਾਹਿਰਾਂ ਦੀ ਘਾਟ ਪੂਰੀ ਕਰਨ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ |

 

ਇਸ ਤੋਂ ਪਹਿਲਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਮਾਨਸਿਕ ਰੋਗੀਆਂ ਦੇ ਮਾਹਿਰਾਂ ਦੀ ਕਮੀ ਦੂਰ ਲਈ ਛੇਤੀ ਹੀ ਇਨ੍ਹਾਂ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਨਸ਼ੇ ਦੇ ਆਦੀਆਂ ਨੂੰ ਪ੍ਰਭਾਵੀ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਨੇ ਓਟ (ਓ.ਓ.ਏ.ਟੀ.) 'ਤੇ ਅਧਾਰਿਤ ਕਲੀਨਿਕ ਖੋਲ੍ਹਣ ਲਈ ਪ੍ਰਾਈਵੇਟ ਸੰਸਥਾਵਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਵੀ ਸੁਝਾਅ ਦਿੱਤਾ |

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Poor alcoholics of Punjab would get free treatment