ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਸਰਕਾਰ ਵੱਲ ਪੋਸਟ ਮੈਟਿ੍ਰਕ ਸਕਾਲਰਸ਼ਿਪ ਦਾ 1663.47 ਕਰੋੜ ਰੁਪਏ ਬਕਾਇਆ

ਕੇਂਦਰ ਸਰਕਾਰ ਵੱਲ ਪੋਸਟ ਮੈਟਿ੍ਰਕ ਸਕਾਲਰਸ਼ਿਪ ਦਾ 1663.47 ਕਰੋੜ ਰੁਪਏ ਬਕਾਇਆ

ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਮਿਲਣ ਵਾਲੀ ਪੋਸਟ ਮੈਟ੍ਰਿਕ ਸਕਾਲਰਸਿ਼ਪ ਦਾ ਕੇਂਦਰ ਸਰਕਾਰ ਵੱਲ 1663.47 ਕਰੋੜ ਦੀ ਰਾਸ਼ੀ ਬਕਾਇਆ ਖੜ੍ਹੀ ਹੈ। ਇਹ ਬਕਾਇਆ ਰਕਮ ਵਿਦਿਅਕ ਸੈਸ਼ਨ 2016-17 ਤੋਂ ਲੈ ਕੇ 2018-19 ਤੱਕ ਦੇ ਵਿਦਿਅਕ  ਸੈਸ਼ਨ ਤੱਕ ਦੀ ਖੜ੍ਹੀ ਹੈ, ਪਿਛਲੇ ਕਰੀਬ 3 ਵਿਦਿਅਕ ਸੈਸ਼ਨ ਵਿਦਿਆਰਥੀਆਂ ਨੇ ਇਨ੍ਹਾਂ ਸਕਾਲਰਸਿ਼ਪ ਦੇ ਬਿਨਾਂ ਹੀ ਪੂਰੇ ਕਰ ਲਏ ਹਨ।

 

ਜਿ਼ਕਰਯੋਗ ਹੈ ਕਿ ਇਹ ਪੋਸਟ ਮੈਟਿ੍ਰਕ ਸਕਾਲਰਸ਼ਿਪ 100 ਫੀਸਦੀ ਕੇਂਦਰ ਸਪਾਂਸਰ ਸਕੀਮ ਹੈ। ਇਹ ਰਾਸ਼ੀ ਸਾਲ 2016-17 ਦੀ 719.52 ਕਰੋੜ ਰੁਪਏ, 2017-18 ਦੀ 567.55 ਕਰੋੜ ਰੁਪਏ ਅਤੇ 2018-19 ਦੀ 376.40 ਕਰੋੜ ਰੁਪਏ ਬਣਦੀ ਹੈ। ਕੇਂਦਰ ਸਰਕਾਰ ਵਲੋਂ ਸਾਲ 2015-2016 ਲਈ 327.39 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਸੀ, ਜਿਸ `ਚੋਂ ਪੰਜਾਬ ਸਰਕਾਰ ਵੱਲੋਂ 314.63 ਕਰੋੜ ਜਾਰੀ ਕਰਕੇ ਵਰਤੋਂ ਸਰਟੀਫਿਕੇਟ ਕੇਂਦਰ ਨੂੰ ਭੇਜੇ ਜਾ ਚੁੱਕੇ ਹਨ, ਜਦਕਿ 12.76 ਕਰੋੜ ਰੁਪਏ ਦੀ ਰਾਸ਼ੀ ਦੇ ਬਿਲ ਖ਼ਜਾਨਾ ਦਫ਼ਤਰ ਵਿਖੇ ਭੁਗਤਾਨ ਲਈ ਜਮ੍ਹਾਂ ਕਰਵਾਏ ਜਾ ਚੁੱਕੇ ਹਨ।

 

ਪੋਸਟ ਮੈਟ੍ਰਿਕ ਸਕਾਲਰਸਿ਼ਪ ਸਬੰਧੀ ਅੱਜ ਮੀਟਿੰਗ ਹੋਈ, ਜਿਸ `ਚ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਹਾਜ਼ਰ ਸਨ।


ਸਾਧੂ ਸਿੰਘ ਧਰਮਸੋਦ ਨੇ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਕਾਲਰਸ਼ਿਪ ਰਾਸ਼ੀ ਦਾ ਆਡਿਟ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਬੰਧੀ ਕੀਤੇ ਜਾ ਰਹੇ ਆਡਿਟ ’ਚ ਹੁਣ ਤੱਕ 512 ਕਰੋੜ ਰੁਪਏ ਦੀ ਰਾਸ਼ੀ ਇਤਰਾਜ਼ਯੋਗ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਕੁੱਲ 3606 ਸਿੱਖਿਆ ਸੰਸਥਾਵਾਂ ਹਨ, ਇਨ੍ਹਾਂ `ਚੋਂ 2588 ਸੰਸਥਾਵਾਂ ਦੀਆਂ ਵਿਸ਼ੇਸ਼ ਆਡਿਟ ਸਬੰਧੀ ਰਿਪੋਰਟਾਂ ਪ੍ਰਾਪਤ ਹੋ ਗਈਆਂ ਹਨ।

 

ਉਨ੍ਹਾਂ ਦੱਸਿਆ ਕਿ ਜਿਨ੍ਹਾਂ 2588 ਸੰਸਥਾਵਾਂ ਦਾ ਆਡਿਟ ਮੁਕੰਮਲ ਹੋ ਚੁੱਕਾ ਹੈ, ਜਿਨ੍ਹਾਂ `ਚ 1967 ਸੰਸਥਾਵਾਂ ਪ੍ਰਾਈਵੇਟ ਹਨ, ਜਦਕਿ 621 ਸੰਸਥਾਵਾਂ ਸਰਕਾਰੀ ਹਨ। ਉਨ੍ਹਾਂ ਦੱਸਿਆ ਕਿ 920 ਸੰਸਥਾਵਾਂ ਨੂੰ ਹਾਲ ਦੀ ਘੜੀ ਭੁਗਤਾਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਆਡਿਟ ਪਾਰਟੀ ਨੇ ਇਨ੍ਹਾਂ ਦੇ ਦਾਅਵਿਆਂ ਦੇ ਭੁਗਤਾਨ ’ਤੇ ਇਤਰਾਜ਼ ਦਰਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਬਚਦੀਆਂ 990 ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ 100.34 ਕਰੋੜ ਰੁਪਏ ਦੀ ਰਾਸ਼ੀ ਦਾ ਪੋਸਟ ਮੈਟਿ੍ਰਕ ਸਕਾਲਰਸ਼ਿਪ ਤਹਿਤ ਭੁਗਤਾਨ ਕਰ ਦਿੱਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੁਣ ਸਕਾਲਰਸ਼ਿਪ ਦੀ ਰਾਸ਼ੀ ਸਿੱਖਿਆ ਸੰਸਥਾਵਾਂ ਨੂੰ ਨਹੀਂ ਸਗੋਂ ਵਿਦਿਆਰਥੀਆਂ ਦੇ ਖ਼ਾਤੇ ’ਚ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਜਿਸ ਸੰਸਥਾ ਦੇ ਸਕਾਲਰਸ਼ਿਪ ਹਾਸਲ ਕਰਨ ਵਾਲੇ 50 ਫੀਸਦੀ ਐਸ.ਸੀ ਵਿਦਿਆਰਥੀ ਪਾਸ ਹੋਣਗੇ, ਉਸ ਸੰਸਥਾ ’ਚ ਪੜ੍ਹਦੇ ਵਿਦਿਆਰਥੀ ਹੀ ਸਕਾਲਰਸ਼ਿਪ ਦਾ ਲਾਭ ਲੈਣ ਦੇ ਯੋਗ ਹੋਣਗੇ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Post Matric scholarship amount of Rs1663 crore pending with Union Government