ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਜਮੀਤ ਕੌਰ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 54,000 ਰੁਪਏ ਦਾ ਚੈੱਕ ਭੇਟ ਕੀਤਾ ਹੈ।
ਦੱਸ ਦੇਈਏ ਕਿ ਸੂਬੇ ਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮੀਤ ਕੌਰ ਨੇ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਭੋਲੇਵਾਲ ਨੇੜੇ ਸਤਲੁਜ ਦਰਿਆ ਚ ਪਏ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ ਗਿਆ।
ਜਲ ਸਰੋਤ ਮੰਤਰੀ ਨੇ ਜਲੰਧਰ ਜ਼ਿਲੇ ਦੇ ਪਿੰਡ ਮਿਓਵਾਲ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ। ਉਹਨਾਂ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
.