ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੋਮਵਾਰ ਨੂੰ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ਚੋਂ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ 91 ਸਾਲਾ ਬਾਦਲ ਨੇ ਚੰਡੀਗੜ੍ਹ ਚ ਕਿਹਾ ਕਿ ਪਾਕਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਤੇ ਨਵਜੋਤ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਦੇਸ਼ ਖਿਲਾ਼ਫ ਬੋਲਣ ਵਾਲਿਆਂ ਖਿਲਾਫ਼ ਦੇਸ਼–ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਹੇ ਇਨਸਾਨ ਜੋ ਦੇਸ਼ ਪ੍ਰਤੀ ਮਾੜੀ ਸੋਚ ਰੱਖਦੇ ਹਨ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਖ਼ਾਸ ਗੱਲ ਅੱਜ ਇਹ ਰਹੀ ਕਿ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਗੈਰ–ਹਾਜ਼ਰ ਰਹੇ।
VIDEO: ਸਿੱਧੂ ’ਤੇ ਦੇਸ਼–ਧ੍ਰੋਹ ਦਾ ਕੇਸ ਦਰਜ ਕਰੋ ਤੇ ਕੈਬਨਿਟ ’ਚੋਂ ਕੱਢੋ : ਬਾਦਲ
"Navjot Singh Sidhu should be suspended from the Congress party," says Parkash Singh Badal, former Punjab chief minister #PulwamaAttack #PulwamaTerrorAttack pic.twitter.com/poR1Owo7gi
— HT Punjab (@HTPunjab) February 18, 2019
Five times CM & SAD Patron S. Parkash Singh Badal today demanded a sedition case be registered against Cong. minister Navjot Sidhu as well as his expulsion from the State cabinet for giving a clean chit to Pakistan & its intelligence agencies in the Pulwama terror attack case. pic.twitter.com/w0QlMndxGW
— Shiromani Akali Dal (@Akali_Dal_) February 18, 2019
/