ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਹੋਵੇਗੀ ਗੁਰੂਘਰਾਂ `ਚ ਅਰਦਾਸ

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਹੋਵੇਗੀ ਗੁਰੂਘਰਾਂ `ਚ ਅਰਦਾਸ

--  ਜੱਥੇਦਾਰ ਲੌਂਗੋਵਾਲ ਨੇ ਕੀਤੀ ਅਪੀਲ


1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ  ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ ਅਰਦਾਸ ਕਰਨ। 


ਇਥੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਵਜੋਂ ਇਤਿਹਾਸ ਦੇ ਪੰਨਿਆਂ ਵਿਚ ਅੰਕਿਤ ਹੈ ਤੇ ਦੁੱਖ ਦੀ ਗੱਲ ਹੈ ਕਿ ਇਸ ਦੇ ਦੋਸ਼ੀ 34 ਸਾਲ ਬੀਤਣ ਦੇ ਬਾਅਦ ਅਜੇ ਤੱਕ ਵੀ ਬਚਦੇ ਆ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਿਥੇ ਪੀੜਤ ਧਿਰ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲੰਬੀ ਕਾਨੂੰਨੀ ਲੜਾਈ ਲਗਾਤਾਰ ਜਾਰੀ ਰੱਖੀ ਗਈ, ਉਥੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਰਦਾਸਾਂ ਵੀ ਕੀਤੀਆਂ ਜਾਂਦੀਆਂ ਰਹੀਆਂ। 


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਗੁਰੂ ਸਾਹਿਬ `ਤੇ ਪੂਰਨ ਵਿਸ਼ਵਾਸ ਹੈ ਅਤੇ ਇਸੇ ਦਾ ਸਦਕਾ ਹੀ ਅੱਜ ਸੱਜਣ ਕੁਮਾਰ ਸਮੇਤ ਦੋ ਹੋਰ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਾਰੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਮਿਲਦੀਆਂ ਪੀੜਤਾਂ ਦੀ ਪੀੜਾ ਨਹੀਂ ਘਟੇਗੀ।


ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਰਦਾਸ ਵਿਚ ਵੱਡੀ ਸ਼ਕਤੀ ਹੈ ਅਤੇ ਇਸ ਲਈ ਉਹ 10 ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਅੰਦਰ ਅਰਦਾਸ ਬੇਨਤੀ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਦੋਸ਼ੀਆਂ ਖਿਲਾਫ ਸੰਘਰਸ਼ ਜਾਰੀ ਰੱਖਣ ਦੀ ਹੋਰ ਸ਼ਕਤੀ ਵੀ ਮਿਲੇਗੀ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prayer in Gurdwaras about sentence to Sikh riots accused