ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ

------ਚੰਨੀ ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਅਕਾਦਮੀਆਂ ਦੇ ਕੰਮਾਂ/ਗਤੀਵਿਧੀਆਂ ਦੀ ਸਮੀਖਿਆ-------

------ਜ਼ਲ੍ਹਿਆਂ ਵਾਲ ਬਾਗ ਸ਼ਤਾਬਦੀ ਸਮਾਗਮਾਂ 'ਚ ਨੌਜਵਾਨਾਂ ਨੂੰ ਕੀਤਾ ਜਾਵੇਗਾ ਸ਼ਾਮਲ-------

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਅਤੇ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮਾਂ ਨੂੰ ਸੂਬੇ ਭਰ 'ਚ ਮਨਾਉਣ ਸਬੰਧੀ ਤਿਆਰੀਆਂ ਜਾਰੀ ਹਨ। ਇਹ ਸਮਾਗਮ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਵੱਡੇ ਪੱਧਰ 'ਤੇ ਮਨਾਉਣ ਦੇ ਨਾਲ-ਨਾਲ ਸਮੂਹ ਜ਼ਿਲ੍ਹਿਆਂ 'ਚ ਵੀ ਮਨਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਸਬੰਧੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਮੀਖਿਆ ਮੀਟਿੰਗ ਮੌਕੇ ਕੀਤਾ।

 

 

ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਕਲਾ ਪਰਿਸ਼ਦ, ਪੰਜਾਬ ਸੰਗੀਤ ਨਾਟਕ ਅਕਾਦਮੀ, ਪੰਜਾਬ ਲਲਿਤ ਕਲਾ ਅਕਾਦਮੀ ਅਤੇ ਪੰਜਾਬ ਸਾਹਿਤ ਅਕਾਦਮੀ ਦੀਆਂ ਗਤੀਵਿਧੀਆਂ/ਕੰਮਾਂ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਸਮੀਖਿਆ ਮੀਟਿੰਗ ਮੌਕੇ ਕਈ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ।

 

ਸ. ਚੰਨੀ ਨੇ ਪੰਜਾਬ ਕਲਾ ਪਰਿਸ਼ਦ ਤੇ ਅਕਾਦਮੀਆਂ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਬਾਰੇ ਦੱਸਦਿਆਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ, ਸਿੱਖ ਇਤਿਹਾਸ, ਸਿੱਖ ਦਰਸ਼ਨ ਬਾਰੇ ਜਾਣੂ ਕਰਵਾਉਣਾ ਹੈ।

 

ਸ. ਚੰਨੀ ਨੇ ਅੱਗੇ ਦੱਸਿਆ ਕਿ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮਾਂ 'ਚ ਪੰਜਾਬ ਦੇ ਸੂਰਬੀਰਾਂ ਵੱਲੋਂ ਕੀਤੀਆਂ ਕੁਰਬਾਨੀਆਂ ਅਤੇ ਉਨ੍ਹਾਂ ਨਾਲ ਸਬੰਧਤ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਸਮਾਗਮਾਂ 'ਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਪਿੰਡਾਂ/ਸ਼ਹਿਰਾਂ ਦੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪਰਿਸ਼ਦ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ/ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਆਪਣੀਆਂ ਭਵਿੱਖੀ ਯੋਜਨਾਵਾਂ ਸਬੰਧੀ ਵੀ ਚਾਨਣਾ ਪਾਇਆ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:preparations start for the 550th birth anniversary of Guru Nanak