ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਸਮਾਰੋਹ ਮੌਕੇ ਸੁਲਤਾਨਪੁਰ ਲੋਧੀ ਪੁੱਜਣਗੇ ਰਾਸ਼ਟਰਪਤੀ ਤੇ PM

550ਵੇਂ ਪ੍ਰਕਾਸ਼ ਪੁਰਬ ਸਮਾਰੋਹ ਮੌਕੇ ਸੁਲਤਾਨਪੁਰ ਲੋਧੀ ਪੁੱਜਣਗੇ ਰਾਸ਼ਟਰਪਤੀ ਤੇ PM

ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਮੁੱਖ ਸਮਾਰੋਹ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਰਵਾਇਆ ਜਾਣਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ (PM) ਸ੍ਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ। ਸ੍ਰੀ ਮੋਦੀ ਵੱਲੋਂ ਇਸ ਸਮਾਰੋਹ ’ਚ ਸ਼ਾਮਲ ਹੋਣ ਦਾ ਸੱਦਾ ਪ੍ਰਵਾਨ ਕਰ ਲੈਣ ਬਾਰੇ ਜਾਣਕਾਰੀ ਅੱਜ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਇੱਕ ਟਵੀਟ ਰਾਹੀਂ ਦਿੱਤੀ।

 

 

ਸ੍ਰੀ ਮੋਦੀ ਨੂੰ ਵੀ SGPC ਨੇ ਬਾਕਾਇਦਾ ਸੱਦਾ–ਪੱਤਰ ਦਿੱਤਾ ਸੀ। ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਰਸਮੀ ਸੱਦਾ–ਪੱਤਰ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਖ਼ਾਸ ਤੌਰ ਉੱਤੇ ਦਿੱਲੀ ਗਏ ਸਨ।

 

 

ਜੱਥੇਦਾਰ ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਮੌਜੂਦ ਰਹਿਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

 

 

ਵੁੱਧਰ ਪਾਕਿਸਤਾਨ ਦੇ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ।

 

 

ਇਸ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਨਾਂਅ ਬਾਬਾ ਨਾਨਕ ਰੇਲਵੇ ਸਟੇਸ਼ਨ ਰੱਖਿਆ ਜਾ ਰਿਹਾ ਹੈ। ਇਸ ਰੇਲਵੇ ਸਟੇਸ਼ਨ ਦਾ ਕੰਮ ਹੁਣ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ। ਇਹ ਰੇਲਵੇ ਸਟੇਸ਼ਨ ਕਿਸੇ ਕੌਮਾਂਤਰੀ ਹਵਾਈ ਅੱਡੇ ਵਾਂਗ ਸਾਰੀਆਂ ਸਹੂਲਤਾਂ ਨਾਲ ਲੈਸ ਹੋਵੇਗਾ।

 

 

ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਨਵੇਂ ਬਣ ਰਹੇ ਰੇਲਵੇ ਸਟੇਸ਼ਨ ਦੇ ਇੱਕ ਪਾਸੇ ਸ਼ਰਧਾਲੂਆਂ ਨੂੰ ਠਹਿਰਾਇਆ ਜਾਵੇਗਾ। ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਤੋਂ ਕੁਝ ਹੀ ਮੀਟਰ ਦੀ ਦੂਰੀ ਉੱਤੇ ਦੋ ਸਰਕਾਰੀ ਕਾਲਜਾਂ ਤੇ ਸਕੂਲਾਂ ਵਿੱਚ ਬਣਾਈ ਜਾ ਰਹੀ ਟੈਂਟ ਸਿਟੀ ਵਿੱਚ ਸ਼ਰਧਾਲੂਆਂ ਨੂੰ ਠਹਿਰਾਇਆ ਜਾਵੇਗਾ। ਕੁਝ ਸ਼ਰਧਾਲੂਆਂ ਨੂੰ ਗੁਰੂਘਰਾਂ ਦੀਆਂ ਸਰਾਵਾਂ ਵਿੱਚ ਠਹਿਰਾਉਣ ਦੀ ਗੱਲ ਵੀ ਚੱਲ ਰਹੀ ਹੈ।

 

 

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਨਾਨਕ ਯੂਨੀਵਰਸਿਟੀ ਦੀ ਉਸਾਰੀ ਉੱਤੇ ਤਸੱਲੀ ਪ੍ਰਗਟਾਈ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President and PM will reach Sultanpur Lodhi on 550th Parkash Purb