ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

1 / 3gobind singh longowal

2 / 3ਐਸਜੀਪੀਸੀ ਚੋਣਾਂ

3 / 3ਐਸਜੀਪੀਸੀ ਚੋਣਾਂ

PreviousNext

------ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

------ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਚੁਣਿਆ

 

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੁਬਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ਜਦਕਿ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ, ਬਿਕਰ ਸਿੰਘ ਚਾਨੋ ਜੂਨੀਅਰ ਪ੍ਰਧਾਨ ਅਤੇ ਗੁਰਬਚਨ ਸਿੰਘ ਕਰਮੂਵਾਲ ਮੁੜ ਤੋਂ ਜਨਰਲ ਸੱਕਤਰ, ਡਾਕਟਰ ਰੂਪ ਸਿੰਘ ਮੁੱਖ ਸਕੱਤਰ ਚੁਣੇ ਗਏ ਹਨ। 

 

ਅੰਤਿ੍ਰੰਗ ਕਮੇਟੀ ਦੇ ਚੁਣੇ ਗਏ ਇਨ੍ਹਾਂ ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤਿ੍ਰਲੋਕੇਵਾਲਾ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਤਾਰਾ ਸਿੰਘ ਸੱਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜੱਫਰਵਾਲ ਤੇ ਸ. ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ।

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਸ਼ੁਰੂ ਹੋਇਆ। ਇਸ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 153 ਮੈਂਬਰ ਪਹੁੰਚੇ ਸਨ। ਇਸ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਹਾਜ਼ਿਰ ਮੈਂਬਰਾਂ ਨੇ ਹੱਥ ਖੜੇ ਕਰਕੇ ਜੈਕਾਰਿਆਂ ਦੀ ਗੂੰਜ 'ਚ ਇਸਨੂੰ ਪ੍ਰਵਾਨਗੀ ਦਿੱਤੀ ਹੈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਰਦਾਸ ਨਾਲ ਕੀਤੀ ਗਈ। ਇਸ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਜੰਡਾ ਪੇਸ਼ ਕੀਤਾ। ਇਸ ਮਗਰੋਂ ਪ੍ਰਧਾਨ ਲੌਂਗੋਵਾਲ ਨੇ ਕਈ ਸ਼ੋਕ ਮਤੇ ਪੇਸ਼ ਕੀਤੇ ਹਨ। ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ ਬਲਵਿੰਦਰ ਸਿੰਘ ਬੈਂਸ ਨੇ ਵਿਰੋਧ ਵੀ ਪ੍ਰਗਟਾਇਆ। ਚੋਣ ਤੋਂ ਪਹਿਲਾ ਮੂਲ ਮੰਤਰ ਦਾ ਪਾਠ ਵੀ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President of Shiromani Gurdwara Parbandhak Committee reinstated by Gobind Singh Longowal