ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ਦੀ ਆਜ਼ਾਦੀ ਤੇ ਤਰੱਕੀ ਵਿੱਚ ਪ੍ਰੈੱਸ ਦਾ ਅਹਿਮ ਰੋਲ: ਰਾਣਾ ਕੇ.ਪੀ.

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਸਮਾਗਮ ਨੂੰ ਸੰਬੋਧਨ ਕਰਦੇ ਹੋਏ।

-- ਦੇਸ਼ ਹਿੱਤ ਲਈ ਕਦੇ ਵੀ ਸੱਚ ਦਾ ਪੱਲਾ ਨਾ ਛੱਡਣ ਪੱਤਰਕਾਰ-ਸਾਧੂ ਸਿੰਘ ਧਰਮਸੋਤ

 

ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਵਿੱਚ ਪ੍ਰੈਸ ਦਾ ਅਹਿਮ ਰੋਲ ਹੈ ਤੇ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੱਤਰਕਾਰਾਂ ਨੂੰ ਸੱਚ ’ਤੇ ਪਹਿਰਾ ਦਿੰਦਿਆਂ ਕਦੇ ਵੀ ਪੱਤਰਕਾਰੀ ਦੇ ਅਸੂਲਾਂ ਦਾ ਲੜ ਨਹੀਂ ਛੱਡਣਾ ਚਾਹੀਦਾ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜੀਰਕਪੁਰ ਵਿਖੇ ਇੱਕ ਨਿੱਜੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅਖ਼ਬਾਰਾਂ ਦਾ ਅਹਿਮ ਯੋਗਦਾਨ ਰਿਹਾ ਹੈ ਤੇ ਆਜ਼ਾਦੀ ਦੀ ਲੜਾਈ ਦੇ ਵੱਡੀ ਗਿਣਤੀ ਨਾਇਕ ਕਿਸੇ ਨਾ ਕਿਸੇ ਰੂਪ ਵਿੱਚ ਅਖ਼ਬਾਰਾਂ ਨਾਲ ਜੁੜੇ ਰਹੇ ਹਨ। ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਨੇ ਦੇਸ਼ ਵਾਸੀਆਂ ਨੂੰ ਜਾਗਰੂਕ ਕਰ ਕੇ ਦੇਸ਼ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਵੀ ਅਖ਼ਬਾਰ ਸ਼ੁਰੂ ਕੀਤੇ ਸਨ। ਉਨਾਂ ਅਖ਼ਬਾਰਾਂ ਨੇ ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ ਅਤੇ ਆਜ਼ਾਦੀ ਦੀ ਭਾਵਨਾ ਨੂੰ ਸਿਖਰਾਂ ’ਤੇ ਪੁਚਾ ਦਿੱਤਾ ਸੀ। ਦੇਸ਼ ਵਾਸੀਆਂ ਦੇ ਜੋਸ਼ ਨੂੰ ਇੱਕ ਤੈਅ ਦਿਸ਼ਾ ਵੱਲ ਸੇਧਤ ਕਰਨ ਵਿੱਚ ਅਖ਼ਬਾਰ ਬਹੁਤ ਸਹਾਈ ਸਿੱਧ ਹੋਏ ਸਨ।

 

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕੇ.ਪੀ. ਨੇ ਆਖਿਆ ਕਿ ਜਿਵੇਂ ਸੂਰਜ ਪੂਰੀ ਦੁਨੀਆਂ ਨੂੰ ਰੌਸ਼ਨੀ ਦਿੰਦਾ ਹੈ ਉਸੇ ਤਰਾਂ ਪੈੱ੍ਰਸ ਦੁਨੀਆਂ ਵਿੱਚ ਗਿਆਨ ਦਾ ਚਾਨਣ ਫੈਲਾਉਂਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਭਾਰਤ ਵਿੱਚ ਪ੍ਰੈਸ ਦੀ ਭੂਮਿਕਾ ਸਾਰਥਕ ਰਹੀ ਹੈ ਤੇ ਪ੍ਰੈਸ ਨੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਨਬਜ਼ ਨੂੰ ਪਛਾਣ ਕੇ ਹੀ ਕੰਮ ਕੀਤਾ ਹੈ ਜਿਸ ਸਦਕਾ ਦੇਸ਼ ਨੇ 70 ਸਾਲ ਵਿੱਚ ਹੀ ਵੱਡੀਆਂ ਮੱਲਾਂ ਮਾਰੀਆਂ ਹਨ। ਉਨਾਂ ਨੇ ਇਹ ਵੀ ਆਖਿਆ ਕਿ ਜਿਹੜੇ ਪੱਤਰਕਾਰ ਪੱਤਰਕਾਰੀ ਦੇ ਅਸੂਲਾਂ ਦੀ ਉਲੰਘਣਾ ਕਰਦੇ ਹਨ ਉਹ ਕੇਵਲ ਸਬੰਧਤ ਅਦਾਰੇ ਦਾ ਹੀ ਨਹੀਂ ਸਗੋਂ ਸਾਰੇ ਹੀ ਸਮਾਜ ਦਾ ਨੁਕਸਾਨ ਕਰ ਰਿਹਾ ਹੁੰਦਾ ਹੈੈ।

 

ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪੁੱਜੇ ਜੰਗਲਾਤ ਮੰਤਰੀ, ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੱਤਰਕਾਰ ਸਦਾ ਸੱਚ ਦਾ ਲੜ ਫੜ ਕੇ ਰੱਖਣ ਅਤੇ ਇਹ ਗੱਲ ਯਕੀਨੀ ਬਣਾਉਣ ਕਿ ਪ੍ਰੈਸ ਜ਼ਰੀਏ ਕਿਸੇ ਵੀ ਢੰਗ ਨਾਲ ਦੇਸ਼ ਦੀ ਆਜ਼ਾਦ ਤੇ ਏਕਤਾ ਨੂੰ ਢਾਹ ਨਾ ਲੱਗੇ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਭਾਰਤ ਵਾਸੀਆਂ ਨੇ ਵੱਡੀ ਗਿਣਤੀ ਕੁਰਬਾਨੀਆਂ ਦੇ ਰੂਪ ਵਿੱਚ ਵੱਡੀ ਕੀਮਤ ਤਾਰ ਕੇ ਆਜ਼ਾਦੀ ਹਾਸਲ ਕੀਤੀ ਹੈ ਤੇ ਪ੍ਰੈਸ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਦਾ ਨਿੱਠ ਕੇ ਕੰਮ ਕਰੇ।

 

ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਗਰ ਕੌਂਸਲ ਦੇ ਪ੍ਰਧਾਨ ਕੁਲਵਿੰਦਰ ਸੋਹੀਨਗਰ ਕੌਂਸਲ ਡੇਰਾਬਸੀ ਦੇ ਸਾਬਕਾ ਪ੍ਰਧਾਨ ਭੁਪਿੰਦਰ ਸੈਣੀ ਭਾਜਪਾ ਆਗੂ ਸੰਜੇ ਟੰਡਨ ਸਮੇਤ ਵੱਡੀ ਗਿਣਤੀ ਪੱਤਰਕਾਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Press has significant role says rana kp