ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਸ਼ੁਰੂ ਹੋਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਮਿਲੇਗੀ ਕਣਕ-ਦਾਲ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਥਾਨਕ ਜਵੱਦੀ ਖੇਤਰ ਵਿਖੇ ਸੂਬੇ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਸ਼ੁਰੂਆਤ ਕੀਤੀ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਸਮਾਰਟ ਕਾਰਡ ਯੋਜਨਾ ਅਧੀਨ ਕਣਕ ਅਤੇ ਦਾਲਾਂ ਦੀ ਮੁਫ਼ਤ ਵੰਡ ਕੀਤੀ ਜਾਣੀ ਹੈ


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਸ ਯੋਜਨਾ ਅਧੀਨ ਹਰੇਕ ਵਿਅਕਤੀ ਨੂੰ 5 ਕਿਲੋ ਕਣਕ ਅਤੇ ਹਰੇਕ ਪਰਿਵਾਰ ਨੂੰ 1 ਕਿਲੋ ਦਾਲ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਅਗਲੇ ਤਿੰਨ ਮਹੀਨੇ ਲਈ ਮੁਹੱਈਆ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ ਤਬਕੇ ਦੇ ਲੋਕਾਂ ਨੂੰ 10 ਲੱਖ ਭੋਜਨ ਪੈਕੇਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਚਾਲੂ ਕਰਫਿਊ/ਲੌਕਡਾਊਨ ਕਾਰਨ ਕੋਈ ਵੀ ਵਿਅਕਤੀ ਖਾਸ ਕਰਕੇ ਗਰੀਬ ਵਿਅਕਤੀ ਭੋਜਨ ਤੋਂ ਬਿਨਾ ਨਾ ਸੌਂਵੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਸੂਬੇ ਵਿੱਚ 1.41 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਲਿਆਂਦਾ ਜਾਵੇਗਾ
ਸ੍ਰੀ ਆਸ਼ੂ ਨੇ ਇਸ ਸਥਿਤੀ ਵਿੱਚ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਅਤੇ ਅਦਾਰਿਆਂ ਵੱਲੋਂ ਲੋੜਵੰਦ ਲੋਕਾਂ ਤੱਕ ਭੋਜਨ ਅਤੇ ਰਾਸ਼ਨ ਮੁਹੱਈਆ ਕਰਾਉਣ ਦੀ ਵੀ ਸ਼ਲਾਘਾ ਕੀਤੀ

 

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਲੋੜਵੰਦ ਲੋਕਾਂ ਨੂੰ ਕਾਫੀ ਲਾਭ ਮਿਲੇਗਾ ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਵੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Garib Kalyan Anna Yojana launched in Punjab