ਬਠਿੰਡਾ ਚ ਮੰਗਲਵਾਰ ਦੀ ਸਵੇਰ ਜਿ਼ਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਦਲ ਖਾਲਸਾ ਦੇ ਵਰਕਰਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ ਕੀਤਾ। ਦਲ ਖਾਲਸਾ ਦਾ ਕਹਿਣਾ ਹੈ ਜਿਨ੍ਹਾਂ ਸਿੱਖਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਤੇ ਇਸਦੇ ਬਾਵਜੂਦ ਵੀ ਉਹ ਦੇਸ਼ ਦੀਆਂ ਜੇਲ੍ਹਾਂ ਚ ਬੰਦ ਪਏ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਨੇ ਹੱਥਾਂ ਚ ਤਖਤੀਆਂ ਤੇ ਕਾਲੀਆਂ ਝੰਡੀਆਂ ਲੈ ਕੇ ਸਰਕਾਰਾਂ ਖਿਲਾਫ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮੰਗ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਜੀਵਣ ਜੀਊਂਣ ਦਾ ਇੱਕ ਹੋਰ ਮੌਕਾ ਮਿਲ ਸਕੇ।
ਫ਼ੋਟੋ ਸੰਜੀਵ ਕੁਮਾਰ ਹਿੰਦੋਸਤਾਨ ਟਾਈਮਜ਼
/