ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1971 ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਦੇ 35 ਪਰਿਵਾਰਾਂ ਨੂੰ 5000 ਦੀ ਨਿਜੀ ਮਦਦ

1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ 'ਸ਼ਹੀਦਾਂ ਦੀ ਸਮਾਧ' 'ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

 

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦੀ ਸਮਾਰਕ ਵਿਖੇ 71 ਫੁੱਟ ਦਾ ਵਿਜੈ ਸਤੰਭ ਬਣਾਉਣ ਵਿੱਚ ਸ਼ਹੀਦਾਂ ਦੀ ਸਮਾਧ ਕਮੇਟੀ ਦੀ ਹਰ ਸੰਭਵ ਸਹਾਇਤਾ ਕਰੇਗੀ ਇਸ ਮੌਕੇ ਉਨ੍ਹਾਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਆਪਣੀ ਤਨਖਾਹ ਵਿਚੋਂ ਪ੍ਰਤੀ ਪਰਿਵਾਰ 5000 ਰੁਪਏ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦਿਆਂ ਆਖਿਆ ਕਿ ਅਸੀਂ ਸਾਡੇ ਸ਼ਹੀਦਾਂ ਦਾ ਦੇਣ ਨਹੀਂ ਦੇ ਸਕਦੇ ਹਾਂ

 

ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿੰਦਾ ਰਹਿੰਦੀਆਂ ਹਨ ਜੋ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਨਾਲ ਲੈ ਕੇ ਚਲਦੀਆਂ ਹਨ ਉਨ੍ਹਾਂ ਕਿਹਾ ਕਿ ਸਾਡੀਆਂ ਬਹਾਦਰ ਸੈਨਾਵਾਂ ਸਦਕਾ ਹੀ ਅਸੀਂ ਆਜ਼ਾਦ ਹਾਂ ਅਤੇ ਚੈਨ ਦੀ ਨੀਂਦ ਸੌਂਦੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਡੀਆਂ ਸੈਨਾਵਾਂ ਦਾ ਸਤਿਕਾਰ ਕਰੀਏ

 

ਸਿਹਤ ਮੰਤਰੀ ਨੇ ਸ਼ਹੀਦਾਂ ਦੀ ਯਾਦ ਵਿੱਚ ਇਹ ਸਮਾਗਮ ਕਰਨ ਲਈ ਸ਼ਹੀਦਾਂ ਦੀ  ਸਮਾਧ ਕਮੇਟੀ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾਲ ਨਾ ਕੇਵਲ ਅਸੀ ਸਾਡੇ ਸ਼ਹੀਦਾਂ, ਸਾਬਕਾ ਫੋਜੀਆਂ ਨੂੰ ਸਨਮਾਨ ਦਿੰਦੇ ਹਾਂ ਸਗੋਂ ਇਸ ਨਾਲ ਅਸੀਂ ਸਾਡੀਆਂ ਅਗਲੀਆਂ ਪੀੜੀਆਂ ਨੂੰ ਵੀ ਸਾਡੀਆਂ ਸੈਨਾਵਾਂ ਦੇ ਸ਼ਾਨਮੱਤੇ ਵਿਰਸੇ ਤੋਂ ਜਾਣੂ ਕਰਵਾ ਸਕਦੇ ਹਾਂ

 

 ਸਿਹਤ ਮੰਤਰੀ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਵੀ ਕੀਤਾ ਇਸ ਤੋਂ ਪਹਿਲਾਂ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

 

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਯਾਦਗਾਰ ਸਬੰਧੀ ਬਣੀ ਕਮੇਟੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਉਨ੍ਹਾਂ ਕਮੇਟੀ ਅਤੇ ਸਮੂਹ ਜ਼ਿਲ੍ਹਾ ਨਿਵਾਸੀਆਂ ਦਾ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਜਿਹੇ ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ ਉਨ੍ਹਾਂ ਸਮਾਗਮ ' ਸਮੂਲੀਅਤ ਕਰਨ ਆਏ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਸ਼ਹੀਦਾਂ ਦੀ ਇਸ ਸਮਾਧ 'ਤੇ ਪ੍ਰਣ ਕਰ ਕੇ ਜਾਣ ਦੀ ਲੋੜ ਹੈ ਕਿ ਹਰੇਕ ਨਾਗਰਿਕ ਨੂੰ ਆਪਣੇ ਮੁਲਕ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਲਾਜ਼ਮੀ ਪਾਉਣਾ ਚਾਹੀਦਾ ਹੈ

 

ਇਸ ਮੌਕੇ ਕਰਨਲ (ਸੇਵਾ ਮੁਕਤ) ਐਸ.ਐਸ.ਗਿੱਲ ਨੇ 1971 ਦੀ ਜੰਗ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਇਸ ਤੋਂ ਪਹਿਲਾਂ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਸਟੇਜ ਦਾ ਸੰਚਾਲਣ ਪ੍ਰਫੁੱਲ ਨਾਗਪਾਲ ਨੇ ਕੀਤਾ

 

ਜ਼ਿਕਰਯੋਗ ਹੈ ਕਿ 1971 ਦੇ ਯੁੱਧ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਇਹ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਥੇ ਹਰ ਸਾਲ ਵਿਜੈ ਦਿਵਸ ਦਾ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Private help of 5000 to 35 families of 1971 martyrs by balbir sidhu