ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SGPC ਵਫ਼ਦ ਦੀ ਕੇਂਦਰੀ ਜੇਲ੍ਹ ਪਟਿਆਲਾ ’ਚ ਰਾਜੋਆਣਾ ਨਾਲ ਮੀਟਿੰਗ ਦੇ ਜਾਂਚ ਦੇ ਹੁਕਮ

SGPC ਵਫ਼ਦ ਦੀ ਕੇਂਦਰੀ ਜੇਲ੍ਹ ਪਟਿਆਲਾ ’ਚ ਰਾਜੋਆਣਾ ਨਾਲ ਮੀਟਿੰਗ ਦੇ ਜਾਂਚ ਦੇ ਹੁਕਮ

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੱਲੋਂ ਜੇਲ੍ਹ ਸੁਪਰਇੰਟੈਂਡੈਂਟ ਦੇ ਦਫ਼ਤਰ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੇ ਉੱਥੇ ਤਸਵੀਰਾਂ ਖਿੱਚਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਉਸ ਮੁਲਾਕਾਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਚੇਤੇ ਰਹੇ ਕਿ ਰਾਜੋਆਣਾ ਨੂੰ ਅਦਾਲਤ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।

 

 

ਮਰਹੂਮ ਸ੍ਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿੱਠੀ ਲਿਖੀ ਸੀ।

 

 

ਸ੍ਰੀ ਰੰਧਾਵਾ ਨੂੰ ਲਿਖੀ ਚਿੱਠੀ ਵਿੱਚ ਸ੍ਰੀ ਬਿੱਟੂ ਨੇ ਦੋਸ਼ ਲਾਇਆ ਹੈ ਕਿ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਇੰਟੈਂਡੈਂਟ ਨੇ ਆਪਣੇ ਦਫ਼ਤਰ ਵਿੱਚ SGPC ਦੇ ਵਫ਼ਦ ਦੀ ਮੁਲਾਕਾਤ ਬਲਵੰਤ ਸਿੰਘ ਰਾਜੋਆਣਾ ਨਾਲ ਕਰਨ ਦੀ ਇਜਾਜ਼ਤ ਦਿੱਤੀ; ਜੋ ਜੇਲ੍ਹ ਮੇਨੂਅਲ ਦੀ ਉਲੰਘਣਾ ਹੈ।

 

 

ਸ੍ਰੀ ਬਿੱਟੂ ਨੇ ਲਿਖਿਆ ਹੈ ਕਿ SGPC ਨੇ ਉਸ ਮੁਲਾਕਾਤ ਦੀਆਂ ਤਸਵੀਰਾਂ ਪੂਰੀ ਦੁਨੀਆ ਵਿੱਚ ਪ੍ਰਚਾਰਿਤ ਤੇ ਪ੍ਰਸਾਰਿਤ ਵੀ ਕਰ ਦਿੱਤੀਆਂ; ਇਹ ਗੱਲ ਹੋਰ ਵੀ ਪਰੇਸ਼ਾਨ ਕਰ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸੀ ਵਰਕਰਾਂ ਲਈ ਇਹ ਮੁਲਾਕਾਤ ਇੱਕ ਵੱਡਾ ਝਟਕਾ ਸੀ; ਜਿਨ੍ਹਾਂ ਨੇ ਦਹਿਸ਼ਤਗਰਦੀ ਦਾ ਡਟ ਕੇ ਟਾਕਰਾ ਕੀਤਾ ਸੀ।

 

 

MP ਨੇ ਆਪਣੀ ਚਿੱਠੀ ’ਚ ਅੱਗੇ ਲਿਖਿਆ ਹੈ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆਈ ਕਿ SGPC ਦੇ ਵਫ਼ਦ ਨੂੰ ਉਨ੍ਹਾਂ ਦੇ ਸੈਲਫ਼ੋਨਾਂ ਸਮੇਤ ਕਿਹੜੇ ਨਿਯਮਾਂ ਅਧੀਨ ਜੇਲ੍ਹ ਅੰਦਰ ਦਾਖ਼ਲ ਹੋਣ ਦਿੱਤਾ। ਉਨ੍ਹਾਂ ਉੱਥੇ ‘ਅਜਿਹੇ ਦਹਿਸ਼ਤਗਰਦ ਨਾਲ ਤਸਵੀਰਾਂ ਵੀ ਖਿਚਵਾਈਆਂ, ਜਿਸ ਨੂੰ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।’

 

 

ਸ੍ਰੀ ਬਿੱਟੂ ਨੇ ਕਿਹਾ ਕਿ ਅਜਿਹਾ ਉਸ ਸਮੇਂ ਵਾਪਰ ਰਿਹਾ ਹੈ, ਜਦੋਂ ਕਾਂਗਰਸ ਪਾਰਟੀ ਦੀ ਸਰਕਾਰ ਸੂਬੇ ’ਚ ਹੈ। ਉਨ੍ਹਾਂ ਇਸ ਚਿੱਠੀ ਵਿੱਚ ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਦੀ ਮੰਗ ਕੀਤੀ ਹੈ ਤੇ ਜੇਲ੍ਹ ਦੇ ਨਿਯਮਾਂ ਦੀ ਕਥਿਤ ਉਲੰਘਣਾ ਕਰਨ ਵਾਲੇ ਜੇਲ੍ਹ ਪ੍ਰਸ਼ਾਸਨ ਨੂੰ ਸਜ਼ਾ ਦੇਣ ਦੀ ਗੱਲ ਵੀ ਕੀਤੀ ਹੈ।

 

 

ਇਸ ਦੌਰਾਨ ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ ਕਿਉਂਕਿ ਕਿਸੇ ਵੀ ਮੁਲਾਕਾਤੀ ਨੂੰ ਜੇਲ੍ਹ ਅੰਦਰ ਆਪਣੇ ਮੋਬਾਇਲ ਫ਼ੋਨ ਲਿਜਾਣ ਦੀ ਇਜਾਜ਼ਤ ਨਹੀਂ ਹੈ। ਪ੍ਰਿੰਸੀਪਲ ਸਕੱਤਰ (ਜੇਲ੍ਹਾਂ) ਨੂੰ ਜੇਲ੍ਹ ਮੇਨੂਅਲ ਦੀ ਪੂਰੀ ਪੁਣਛਾਣ ਕਰਨ ਦੀ ਹਦਾਇਤ ਦਿੱਤੀ ਗਈ ਹੈ ਤੇ ਦੋਸ਼ੀ ਅਧਿਕਾਰੀ ਵਿਰੁੱਧ ਇਸ ਮਾਮਲੇ ’ਚ ਕਾਰਵਾਈ ਹੋਣੀ ਚਾਹੀਦੀ ਹੈ।

 

 

ਮੰਤਰੀ ਨੇ ਕਿਹਾ ਕਿ SGPC ਪ੍ਰਧਾਨ ਸੁਪਰਇੰਟੈਂਡੈਂਟ ਦੇ ਦਫ਼ਤਰ ਅੰਦਰ ਜਾ ਸਕਦਾ ਹੈ ਪਰ ਜੇਲ੍ਹ ਕੈਂਪਸ ਦੇ ਅੰਦਰ ਕਿਸੇ ਨੂੰ ਵੀ ਮੋਬਾਇਲ ਫ਼ੋਨ ਲਿਜਾਣ ਦੀ ਇਜਾਜ਼ਤ ਨਹੀਂ ਹੈ।

 

 

ਇੱਥੇ ਵਰਨਣਯੋਗ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਹੀ ਬਲਵੰਤ ਸਿੰਘ ਰਾਜੋਆਣਾ ਨੇ 11 ਜਨਵਰੀ, 2020 ਤੋਂ ਸ਼ੁਰੂ ਕੀਤੀ ਜਾਣ ਵਾਲੀ ਭੁੱਖ–ਹੜਤਾਲ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Probe ordered for Rajoana s meeting with SGPC Delegation in Central Jail Patiala