ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਗੁਰਧਾਮਾਂ ਨੂੰ ਜਾਣ ਦੀ ਪ੍ਰਕਿਰਿਆ 1 ਅਕਤੂਬਰ ਨੂੰ ਹੋਵੇਗੀ ਜਨਤਕ

ਸਹਿਕਾਰਤਾ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਨਾਲ ਮੁਲਾਕਾਤ

ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰ ਕੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਦੇ ਜਾਣ ਦੀ ਪ੍ਰਕਿਰਿਆ ਵਿਧੀ ਨੂੰ ਸੁਖਾਲਾ ਤੇ ਜਨਤਕ ਕਰਨ ਦੀ ਮੰਗ ਰੱਖੀ ਗਈ।

 

ਮੀਟਿੰਗ ਵਿੱਚ ਹੋਏ ਫ਼ੈਸਲਿਆਂ ਦੇ ਖੁਲਾਸੇ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਵਿਧੀ ਦਾ ਐਲਾਨ ਹੋ ਜਾਵੇਗਾ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੀ ਮੰਗ ਨੂੰ ਮੰਨਦਿਆਂ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਉਪਲੱਬਧ ਹੋਵੇਗੀ।

 

ਭਾਰਤ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਵਿੱਚ ਵੀ ਬਣਾਇਆ ਜਾਵੇਗਾ ਵੈੱਬ ਪੋਰਟਲ

ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਇਸ ਉਪਰ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਇਹ ਸਾਰੀ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਪਲਾਈ ਕਰਨ ਲਈ ਬਣਨ ਵਾਲੇ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਦੇਣ ਦੀ ਮੰਗ ਨੂੰ ਸਵਿਕਾਰ ਕਰ ਲਿਆ।

 

ਸ. ਰੰਧਾਵਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਜਾਣਕਾਰੀ ਦਿੱਤੀ ਗਈ ਕਿ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸੇ ਉਸਾਰੀ ਦਾ ਕੰਮ 31 ਅਕਤੂਬਰ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ।


ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਨ ਕਰਨ ਨੂੰ ਪ੍ਰਵਾਨਗੀ


ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਉਨ੍ਹਾਂ ਲਈ ਸੁਰੱਖਿਆ ਇੰਤਜ਼ਾਮਾਂ ਦੇ ਮੱਦੇਨਜ਼ਰ ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਅਤੇ ਹਸਪਤਾਲ ਨੂੰ ਅੱਪਗ੍ਰੇਡ ਕਰਨ ਉਪਰ ਵੀ ਵਿਚਾਰ ਚਰਚਾ ਹੋਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Process to have Darshan of Sri Kartarpur Sahib to be in public domain by 1st October Sukhjinder Singh Randhawa