ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਦਾ ਐਲਾਨ

--------ਨਗਰ ਨਿਗਮ/ ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੀ ਐਲਾਨ-----ਪੰਜਾਬ ਦੇ ਸੂਬਾਈ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਵਲੋਂ ਅੱਜ ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਅਤੇ ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ।

 

ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਚੋਣ ਜਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।ਸੰਧੂ ਨੇ ਅੱਗੇ ਕਿਹਾ ਕਿ ਇਸ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕ੍ਰਿਆ ਮਿਤੀ 04.06.2019 ਤੋਂ ਸ਼ੁਰੂ ਹੋ ਜਾਵੇਗੀ ਅਤੇ ਮਿਤੀ 11.06.2019 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮਿਤੀ 12.06.2019 ਨੂੰ ਹੋਵੇਗੀ, ਮਿਤੀ 13.06.2019 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।

 

ਮਿਤੀ 21.06.2019 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਤੇ ਇਸੇ ਦਿਨ ਚੋਣਾਂ ਪਿੱਛੋਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸੰਧੂ ਨੇ ਦਸਿਆ ਕਿ 01.01.2019 ਤੱਕ ਸਾਰੇ ਯੋਗ ਵੋਟਰਾਂ ਦੀ ਸੂਚੀ ਅਪਡੇਟ ਕਰ ਦਿੱਤੀ ਗਈ ਹੈ।

 

ਉਨਾਂ ਅੱਗੇ ਕਿਹਾ ਕਿ ਉਪ ਚੋਣਾਂ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 50 ਤੇ 71, ਨਗਰ ਨਿਗਮ ਬਠਿੰਡਾ ਦੇ ਵਾਰਡ ਨੰ. 30, ਨਗਰ ਨਿਗਮ ਫਗਵਾੜਾ ਦੇ ਵਾਰਡ ਨੰ. 30 ਤੇ 35, ਨਗਰ ਨਿਗਮ ਮੋਗਾ ਦੇ ਵਾਰਡ ਨੰ. 20, ਨਗਰ ਕੌਂਸਲ ਉੜਮੁੜ ਟਾਂਡਾ ਦੇ ਵਾਰਡ ਨੰ. 4, ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰ.23, ਨਗਰ ਕੌਂਸਲ ਧੂਰੀ ਦੇ ਵਾਰਡ ਨੰ. 6, ਨਗਰ ਕੌਂਸਲ ਮਲੇਰਕੋਟਲਾ ਵਾਰਡ ਨੰ. 29, ਨਗਰ ਕੌਂਸਲ ਧਾਰੀਵਾਲ ਦੇ ਵਾਰਡ ਨੰ. 2, ਨਗਰ ਕੌਂਸਲ ਦੋਰਾਹਾ ਦੇ ਵਾਰਡ ਨੰ. 4, ਨਗਰ ਕੌਂਸਲ ਬੁਢਲਾਢਾ ਦੇ ਵਾਰਡ ਨੰ. 18, ਨਗਰ ਕੌਂਸਲ ਢਿੱਲਵਾਂ ਦੇ ਵਾਰਡ ਨੰ. 2 ਤੇ 11, ਨਗਰ ਕੌਂਸਲ ਫਿਰੋਜਪੁਰ ਦੇ ਵਾਰਡ ਨੰ. 8, ਨਗਰ ਕੌਂਸਲ ਅਬੋਹਰ ਦੇ ਵਾਰਡ ਨੰ. 22 ਅਤੇ ਨਗਰ ਪੰਚਾਇਤ ਲੋਹੀਆਂ ਖਾਸ ਦੇ ਵਾਰਡ ਨੰ. 6 ਵਿਖੇ ਹੋਣਗੀਆਂ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PROGRAM FOR TALWARA AND BHADSON NAGAR PANCHAYAT ELECTIONS ANNOUNCED