ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ

ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ਪੈਲਿਸ ਵਿੱਚ ਹਰ ਕਿਸਮ ਦਾ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2020 ਤੱਕ ਲਾਗੂ ਰਹਿਣਗੇ।

 

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮੈਰਿਜ ਪੈਲੇਸਾਂ ਵਿੱਚ ਲੋਕ ਅਸਲਾ ਲੈ ਕੇ ਜਾਂਦੇ ਹਨ ਤੇ ਜੋਸ਼ ਵਿੱਚ ਅਕਸਰ ਹੀ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਮੈਰਿਜ ਪੈਲੇਸਾਂ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਹਿੱਤ ਹੀ ਪੈਲੇਸਾਂ ਵਿੱਚ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Prohibition on carrying weapons in marriage palaces