ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਲਈ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜ਼ੂਰ : ਸਿੰਗਲਾ

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਲਈ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਨੂੰ ਮਨਜ਼ੂਰ : ਸਿੰਗਲਾ

ਕਪੂਰਥਲਾ ਦੇ ਵਿਕਾਸ ਕੰਮਾਂ ਵਾਸਤੇ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਹ ਸਾਰੇ ਪ੍ਰੋਜੈਕਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਸੂਚਨਾ ਤਕਨੌਲਜੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਪੂਰਥਲਾ `ਚ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵਾਲੇ ਵਿਕਾਸ ਕਾਰਜ਼ਾਂ ਦੀ ਕਪੂਰਥਲਾ ਵਿਖੇ ਸਮੀਖਿਆ ਕੀਤੀ।

 

ਉਨ੍ਹਾਂ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ ਹਨ ਜਿੰਨ੍ਹਾਂ `ਚ 17.40 ਕਰੋੜ ਰੁਪਏ ਦੀ ਲਾਗਤ ਨਾਲ 10 ਸੰਪਰਕ ਸੜਕਾਂ ਨੂੰ ਚੌੜਾ ਕਰਨਾ, 41.96 ਕਰੋੜ ਰੁਪਏ ਦੀ ਲਾਗਤ ਨਾਲ 4 ਪਲੈਨ ਸੜਕਾਂ ਨੂੰ ਚੌੜਾ ਕਰਨਾ, 37.32 ਕਰੋੜ ਰੁਪਏ ਦੀ ਲਾਗਤ ਨਾਲ 11 ਪਲੈਨ ਸੜਕਾਂ ਦੀ ਵਿਸ਼ੇਸ਼ ਮੁਰੰਮਤ, 7.70 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੇ ਨਿਰਮਾਣ ਸਬੰਧੀ 3 ਪ੍ਰੋਜੈਕਟ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਆਰਾਮ ਘਰ ਦਾ ਨਿਰਮਾਣ ਆਦਿ ਸ਼ਾਮਿਲ ਹੈ।


ਸਬੰਧਤ ਮੁੱਖ ਇੰਜੀਨੀਅਰ, ਸੁਪਰੀਟੈਂਡਿੰਗ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਹੋਰਨਾਂ ਇੰਜੀਨੀਅਰਾਂ ਨਾਲ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਫਲਤਾ ਪੂਰਵਕ ਸਿਰੇ ਚਾੜ੍ਹਨ ਸਬੰਧੀ ਵਿਊਂਤਬੰਧੀ ’ਤੇ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿਲ-ਮੱਠ ਜਾਂ ਨਿਰਮਾਣ ਦੇ ਮਿਆਰ ਵਿੱਚ ਕਿਸੇ ਕਮੀਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Projects worth Rs 100 to be completed before the 550th Birth Anniversary celebration of Guru Nanak Dev Ji