ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਹੈਰਿਟੇਜ ਸਟ੍ਰੀਟ ’ਤੇ ਬੁੱਤਾਂ ਦਾ ਵਿਰੋਧ ਲਗਾਤਾਰ ਜਾਰੀ

ਅੰਮ੍ਰਿਤਸਰ ਹੈਰਿਟੇਜ ਸਟ੍ਰੀਟ ’ਤੇ ਬੁੱਤਾਂ ਦਾ ਵਿਰੋਧ ਲਗਾਤਾਰ ਜਾਰੀ

ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼ – ਅੰਮ੍ਰਿਤਸਰ

 

 

ਵੱਖੋ–ਵੱਖਰੀਆਂ ਸਿੱਖ ਜੱਥੇਬੰਦੀਆਂ ਇਸ ਵੇਲੇ ‘ਵਿਰਾਸਤ ਮਾਰਗ’ (ਹੈਰਿਟੇਜ ਸਟ੍ਰੀਟ) ਉੱਤੇ ਲਾਏ ਜਾ ਰਹੇ ਬੁੱਤਾਂ ਦਾ ਵਿਰੋਧ ਕਰ ਰਹੀਆਂ ਹਨ। ਦਰਅਸਲ, ਪਿਛਲੇ ਕੁਝ ਸਮੇਂ ਤੋਂ ਸਮੁੱਚੇ ਅੰਮ੍ਰਿਤਸਰ ਸ਼ਹਿਰ ਨੂੰ ਹੀ ਨਵੀਂ ਵਿਰਾਸਤੀ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਹੈਰਿਟੇਜ ਸਟ੍ਰੀਟ ਉੱਤੇ ਭੰਗੜਾ ਕਰਦੀਆਂ ਪੰਜਾਬੀਆਂ ਦੀਆਂ ਆਕ੍ਰਿਤੀਆਂ ਦੇ ਬੁੱਤ ਲਾਏ ਗਏ ਸਨ।

 

 

ਕੁਝ ਸਿੱਖ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਦੀ ਕਥਿਤ ਤੌਰ ’ਤੇ ਤੋੜ–ਭੰਨ ਕੀਤੀ ਸੀ; ਜਿਸ ਕਾਰਨ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ। ਸਿੱਖ ਜੱਥੇਬੰਦੀਆਂ ਵੱਲੋਂ ਹੁਣ ਉਨ੍ਹਾਂ ਨੌਜਵਾਨਾਂ ਉੱਤੇ ਪਾਏ ਮਾਮਲੇ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਵੀ ਰੋਸ ਧਰਨਾ ਜਾਰੀ ਸੀ। (ਵੇਖੋ, ਅੱਜ ਬੁੱਧਵਾਰ ਦੀ ਤਾਜ਼ਾ ਤਸਵੀਰ)

 

 

ਉੱਧਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ

 

 

ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ . ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੁਆਰਡੀਨੇਟਰ ਵਧੀਕ ਸਕੱਤਰ . ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ

 

 

ਸਬ-ਕਮੇਟੀ ਦੇ ਕੁਆਰਡੀਨੇਟਰ . ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Protest against Statue on Amritsar Heritage Street continues