ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਦੇ ਮਹੱਲ ਸਾਹਮਣੇ ਅਧਿਆਪਕਾਂ ਦਾ ਧਰਨਾ ਜਾਰੀ

ਕੈਪਟਨ ਅਮਰਿੰਦਰ ਸਿੰਘ ਦੇ ਮਹੱਲ ਸਾਹਮਣੇ ਅਧਿਆਪਕਾਂ ਦਾ ਧਰਨਾ ਜਾਰੀ

ਤਸਵੀਰ: ਭਾਰਤ ਭੂਸ਼ਣ

 

 

ਪਟਿਆਲਾ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਰਹੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੁਜ਼ਗਾਰ ਅਧਿਆਪਕਾਂ ਰੋਸ ਪ੍ਰਦਰਸ਼ਨ ਅੱਜ ਸੋਮਵਾਰ ਸਵੇਰੇ ਵੀ ਜਾਰੀ ਹੈ।

 

 

ਕੱਲ੍ਹ ਐਤਵਾਰ ਨੂੰ ਪੁਲਿਸ ਦੇ ਲਾਠੀਚਾਰਜ ਦੌਰਾਨ ਇੱਥੇ ਹੰਗਾਮਾ ਖੜ੍ਹਾ ਹੋ ਗਿਆ ਸੀ।  ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ' ਦਾਖਲ ਕਰਵਾਇਆ ਗਿਆ ਹੈ

 

 

ਕੱਲ੍ਹ ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ ਕਈ ਅਧਿਆਪਕ ਪਿੰਡ ਮਾਸਿਆਣਾ ਦੇ ਨੇੜੇ ਲੱਗਦੀ ਭਾਖੜਾ ਨਹਿਰ ' ਛਾਲ ਮਾਰਨ ਪਹੁੰਚ ਗਏ ਸਨ ਉੱਥੇ ਵੀ ਅਧਿਆਪਕਾਂ ਨੇ ਕੁਝ ਦੇਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਸੀ ਉਸੇ ਦੌਰਾਨ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਵਿੱਚੋਂ ਇੱਕ ਅਧਿਆਪਕ ਨੇ ਨਹਿਰ ' ਮਾਰੀ ਛਾਲ ਮਾਰ ਦਿੱਤੀ ਸੀ ਗਨੀਮਤ ਰਹੀ ਕਿ ਨਾਲ ਖੜੇ ਅਧਿਆਪਕਾਂ ਤੇ ਗੋਤਾਖੋਰਾਂ ਨੇ ਉਸ ਨੂੰ ਰੱਸੇ ਦੀ ਮਦਦ ਨਾਲ ਬਾਹਰ ਕੱਢਿਆ ਲਿਆ ਗਿਆ ਸੀ

 

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲ੍ਹੀ ਪਈਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਸਰਕਾਰ ਵੱਲੋਂ ਬੀ.ਐਡ ਦੀਆਂ ਮਾਤਰ 2000 ਦੇ ਕਰੀਬ ਅਤੇ ਈਟੀਟੀ ਦੀਆਂ ਕਰੀਬ 500 ਪੋਸਟਾਂ ਕੱਢ ਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਗਿਆ ਹੈ

 

 

ਅਧਿਆਪਕਾਂ ਦਾ ਕਹਿਣਾ ਹੈ ਜਦੋਂ ਤਕ ਉਨ੍ਹਾਂ ਦੀ ਭਰਤੀ ਨਹੀਂ ਕੀਤੀ ਜਾਂਦੀ, ਉਹ ਸੰਘਰਸ਼ ਜਾਰੀ ਰੱਖਣਗੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਮੀਟਿੰਗ ਦਾ ਭਰੋਸਾ ਦੇ ਕੇ ਧਰਨਾ ਸਮਾਪਤੀ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਅਧਿਆਪਕ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ

 

 

ਨੌਕਰੀ ਦੀ ਮੰਗ ਲਈ ਰੋਸ ਪ੍ਰਦਰਸ਼ਨ ਕਰ ਰਹੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਇਹ ਅਧਿਆਪਕ ਪਟਿਆਲਾ ਵਿਖੇ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ

 

 

ਮਿਲੀ ਜਾਣਕਾਰੀ ਮੁਤਾਬਕ ਜਦੋਂ ਬੇਰੁਜ਼ਗਾਰ ਅਧਿਆਪਕ ਕੱਲ੍ਹ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਸਨ, ਤਾਂ ਪੁਲਿਸ ਵੱਲੋਂ ਨਹਿਰੂ ਪਾਰਕ ਦੀ ਘੇਰਾਬੰਦੀ ਕਰ ਦਿੱਤੀ ਗਈ ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿੱਤਾ

 

 

ਇਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਅਤੇ ਪੁਲਿਸ ਨੇ ਲਾਠੀਚਾਰਜ ਕਰ ਉਨ੍ਹਾਂ ਨੂੰ ਬੂਰੀ ਤਰ੍ਹਾਂ ਖਦੇੜਿਆ ਇਸ ਲਾਠੀਚਾਰਜ ' ਕਈ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ ਪੁਲਿਸ ਵੱਲੋਂ ਕਈ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਇਸ ਦੌਰਾਨ ਕਈ ਮੁਜ਼ਾਹਰਾਕਾਰੀਆਂ ਦੀਆਂ ਦਸਤਾਰਾਂ ਵੀ ਉਤਰੀਆਂ, ਜਿਸ ਨੂੰ ਅਧਿਆਪਕ ਆਗੂਆਂ ਵੱਲੋਂ ਮੰਦਭਾਗਾ ਕਰਾਰ ਦਿੱਤਾ ਗਿਆ ਹੈ

 

 

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲ੍ਹੀ ਪਈਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ ਸਰਕਾਰ ਵੱਲੋਂ ਬੀ.ਐਡ ਦੀਆਂ ਸਿਰਫ਼ 2000 ਦੇ ਕਰੀਬ ਅਤੇ ਈਟੀਟੀ ਦੀਆਂ ਕਰੀਬ 500 ਪੋਸਟਾਂ ਕੱਢ ਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Protest Sit-in of Teachers continuing before Captain s Residence