ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦੀ ਰਿਹਾਇਸ਼ੀ ਦੇ ਬਾਹਰ ਬਿਜਲੀ ਦਰਾਂ ‘ਤੇ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਬਿਜਲੀ ਰੇਟਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਪਾਰਟੀ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੰਡੀਗੜ੍ਹ ਨਿਵਾਸ ‘ਤੇ ਪ੍ਰਦਰਸ਼ਨ ਕੀਤਾ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਉਨ੍ਹਾਂ ‘ਤੇ ਸ਼ਬਦੀ ਹਮਲਾ ਕਰ ਕੀਤਾ।

 

ਬਿਜਲੀ ਦੇ ਉੱਚ ਦਰਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। 


ਪੰਜਾਬ CM ਨਿਵਾਸ ਉੱਤੇ ਪ੍ਰਦਰਸ਼ਨ

ਇਹ ਪ੍ਰਦਰਸ਼ਨ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਹੋ ਰਿਹਾ ਸੀ।   ਨਿਊਜ਼ ਏਜੰਸੀ ਏ ਐਨ ਆਈ ਅਨੁਸਾਰ ਸੰਸਦ ਮੈਂਬਰ ਭਗਵੰਤ ਮਾਨ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਨ। 

 

 

ਹਰਸਿਮਰਤ ਨੇ ਪੰਜਾਬ ਸਰਕਾਰ 'ਤੇ ਬੋਲਿਆ ਹਮਲਾ 

 

ਦੂਜੇ ਪਾਸੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਬਿਜਲੀ ਰੇਟਾਂ 'ਤੇ ਟਵੀਟ ਕਰਨ ਲਈ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਹਰਸਿਮਰਤ ਕੌਰ ਨੇ ਟਵੀਟ ਕੀਤਾ ਕਿ ਕਾਂਗਰਸ ਸਰਕਾਰ ਆਪਣਾ ਖ਼ਜ਼ਾਨਾ ਭਰਨ ਲਈ ਲੋਕਾਂ ਦੀ ਕਮਰ ਤੋੜ ਰਹੀ ਹੈ। 

ਉਨ੍ਹਾਂ ਕਿਹਾ ਕਿ ਬਠਿੰਡਾ ਦੇ ਪਿੰਡ ਵਾਸੀਆਂ ਨੂੰ ਢਾਈ ਲੱਖ ਰੁਪਏ ਦੇ ਬਿਜਲੀ ਬਿੱਲ ਦਿੱਤੇ ਜਾ ਰਹੇ ਹਨ। ਤੁਸੀਂ ਕੋਲਾ ਘੁਟਾਲੇ ਦੇ 4,100 ਕਰੋੜ ਰੁਪਏ ਦੇ ਨੁਕਸਾਨ ਨੂੰ ਲੋਕਾਂ ਤੋਂ ਵਸੂਲ ਨਹੀਂ ਕਰ ਸਕਦੇ। ਸ਼੍ਰੋਮਣੀ ਅਕਾਲੀ ਦਲ ਹਰ ਉਸ ਪੰਜਾਬੀ ਦੀ ਰੱਖਿਆ ਕਰੇਗਾ ਜਿਸ ਨੂੰ ਤੁਸੀਂ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹੋ।

 

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ 200 ਯੂਨਿਟ ਤੱਕ ਬਿਜਲੀ ਮੁਫ਼ਤ ਦੇ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਵੱਲੋਂ ਚੋਣਾਂ ਵਿੱਚ ਇਸ ਮੁੱਦੇ ਨੂੰ ਲੋਕਾਂ ਵਿੱਚ ਕੈਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਬਿਜਲੀ ਦੇ ਸਹਾਰੇ  ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Protests outside Amarinder Singh residence in Chandigarh over high power tariff water canons used