ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PSPCL ਦਾ ਲਾਈਨਮੈਨ ਮੰਗ ਰਿਹਾ ਸੀ ਰਿਸ਼ਵਤ, ਇੰਝ ਹੋਇਆ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸਬ ਡਵੀਜਨ ਪੀ.ਐਸ.ਪੀ.ਸੀ.ਐਲ ਲੁਬਾਣਿਆ ਵਾਲੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਲਾਈਨਮੈਨ ਰਾਜੂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ

 

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਜੀਤ ਕੌਰ ਵਾਸੀ ਪਿੰਡ ਸੰਗਰਾਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਘਰ ਬੀ.ਸੀ ਕੈਟਾਗਰੀ ਅਧੀਨ ਲੱਗੇ ਬਿਜਲੀ ਦੇ ਮੀਟਰ ਨੂੰ ਨਾ ਪੁੱਟਣ ਬਦਲੇ ਉਕਤ ਲਾਈਨਮੈਨ 7,000 ਰੁਪਏ ਦੀ ਰਿਸ਼ਵਤ ਮੰਗ ਕਰ ਰਿਹਾ ਹੈ ਅਤੇ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਲਾਈਨਮੈਨ ਵਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ।


ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਲਾਈਨਮੈਨ ਨੂੰ ਬਾਕੀ ਦੂਜੀ ਕਿਸ਼ਤ ਦੇ 5,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PSPCLs lineman was demanding bribe as it happened