ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PSPCL ਦਾ SDO ਤੇ ASI ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਚ ਅੱਜ ਸੋਮਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਬਡਾਲੀ ਆਲਾ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ ਸਰਵਨ ਸਿੰਘ ਅਤੇ ਪੁਲਿਸ ਥਾਣਾ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਗੁਰਮੀਤ ਸਿੰਘ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਡੀ.ਓ ਸਰਵਨ ਸਿੰਘ ਨੂੰ ਸ਼ਿਕਾਇਤ ਕਰਤਾ ਇੰਦਰਜੀਤ ਸਿੰਘ ਵਾਸੀ ਪਿੰਡ ਜਮੀਤਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਿਤਾ ਦੇ ਦਿਹਾਂਤ ਤੋ ਬਾਅਦ ਟਿਊਬਵੈਲ ਦਾ ਕੁਨੈਕਸ਼ਨ ਉਸ ਦੇ ਨਾਮ 'ਤੇ ਕਰਨ ਬਦਲੇ ਉਕਤ ਐਸ.ਡੀ.ਓ 10,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 8000 ਰੁਪਏ ਵਿਚ ਤੈਅ ਹੋਇਆ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਡੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਇਸੇ ਤਰ੍ਹਾਂ ਇਕ ਹੋਰ ਰਿਸ਼ਵਤ ਦੇ ਕੇਸ ਵਿਚ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਲੋ ਥਾਣਾ ਫੋਕਲ ਪੁਆਂਇੰਟ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਮੀਤ ਸਿੰਘ  ਨੂੰ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਜਿੰਮੀ ਪੋਲ ਵਾਸੀ ਐਲ.ਆਈ.ਜੀ 622, ਸੈਕਟਰ 32, ਜ਼ਿਲ੍ਹਾ ਲੁਧਿਆਣਾ  ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋ ਦਰਜ ਕੀਤੇ ਝਗੜੇ ਦੇ ਕੇਸ ਵਿਚ ਦੋਸ਼ੀਆਂ ਵਿਰੁੱਧ ਅਦਾਲਤ ਵਿਚ ਚਲਾਨ ਪੇਸ਼ ਕਰਨ ਬਲਦੇ ਉਕਤ  ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 4,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ ਨਗਰ ਅਤੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PSPCLs SDO and ASI arrested for taking bribe