ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਫੂਡ ਸੇਫਟੀ ਅਫ਼ਸਰਾਂ ਦੀਆਂ 25 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ

ਅਧੀਨ ਸੇਵਾਵਾਂ ਚੋਣ ਬੋਰਡ ਨੇ ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।
 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿੱਧੀ ਭਰਤੀ ਰਾਹੀਂ ਭਰੀਆਂ ਜਾਣੀ ਵਾਲੀਆਂ ਗਰੁੱਪ-ਸੀ ਦੀਆਂ ਹਨ ਅਤੇ ਇਹ ਅਸਾਮੀਆਂ 10300-34800+4200 ਗਰੇਡ ਪੇਅ ਸਕੇਲ (ਪਰਖਕਾਲ ਸਮੇਂ ਦੌਰਾਨ ਬਿਨਾਂ ਕਿਸੇ ਭੱਤਿਆਂ ਸਮੇਤ ਮੁੱਢਲੀ ਤਨਖਾਹ/ਡੀਸੀ ਰੇਟ ਮਿਲਣਯੋਗ ਹੋਵੇਗਾ) ਅਧੀਨ ਹਨ। 

 

ਬੁਲਾਰੇ ਨੇ ਦੱਸਿਆ ਕਿ ਭਰਤੀ ਲਈ ਬਿਨੈ ਕਰਨ ਲਈ ਪੰਜਾਬ http://www.punjabsssb.gov.in/ 'ਤੇ ਯੋਗ ਉਮੀਦਵਾਰ 20 ਜਨਵਰੀ, 2020 ਤੋਂ 10 ਫਰਵਰੀ, 2020 ਤੱਕ ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਵੀ www.punjabsssb.gov.in ਤੋਂ ਹਾਸਲ ਕਰ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PSSSB to fill 25 posts of Food Safety Officers