ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਵੀਰਵਾਰ ਨੂੰ ਹੋਏ ਸੀਆਰਪੀਐਫ ਦੇ ਜਵਾਨਾ ਉਤੇ ਅੱਤਵਾਦੀ ਹਮਲੇ ਦੇ ਬਾਅਦ ਚਾਰ ਚੁਫੇਰੇ ਤੋਂ ਦਬਾਅ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੇ ਕਿਹਾ ਕਿ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਉਤੇ 2002 ਵਿਚ ਪਾਬੰਦੀ ਲਗਾਈ ਸੀ। ਇਸਲਾਮਾਬਾਦ ਇਨ੍ਹਾਂ ਪਾਬੰਦੀਆਂ ਉਤੇ ਕਾਨੂੰਨ ਮੁਤਾਬਕ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਪਾਕਿਸਤਾਨ ਨੇ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਇਸ ਦੋਸ਼ ਨੂੰ ਖਾਰਜ ਕੀਤਾ ਕਿ ਪੁਲਵਾਮਾ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਦੋਸ਼ ਹਮਲੇ ਦੇ ਕੁਝ ਹੀ ਸਮੇਂ ਵਿਚਕਾਰ ਅਤੇ ਬਗੈਰ ਕਿਸੇ ਜਾਂਚ ਦੇ ਲਗਾਏ ਜਾ ਰਹੇ ਹਨ।
ਉਥੇ ਹਮਲੇ ਦੇ ਬਾਅਦ ਭਾਰਤ ਨੇ ਜ਼ੋਰ ਦਿੱਤਾ ਕਿ ਇਸਲਾਮਾਬਾਦ ਇਹ ਦਾਅਵਾ ਨਹੀਂ ਕਰ ਸਕਦਾ ਕਿ ਉਸ ਨੇ ਆਪਣੀ ਜ਼ਮੀਨ ਉਤੇ ਅੱਤਵਾਦੀ ਸੰਗਠਨਾਂ ਦੀ ਮੌਜੂਦਗੀ ਬਾਰੇ ਪਤਾ ਨਹੀਂ ਸੀ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੈਸ਼ ਏ ਮੁਹੰਮਦ ਨੇ ਹਮਲੇ ਲਈ ਜ਼ਿੰਮੇਵਾਰੀ ਲਈ ਹੈ। ਇਹ ਸੰਗਠਨ ਅਤੇ ਉਸਦੀ ਅਗਵਾਈ ਪਾਕਿਸਤਾਨ ਵਿਚ ਹੈ। ਪਾਕਿ ਦੇ ਮੰਤਰੀਆਂ ਨੇ ਸੰਯੁਕਤ ਰਾਸ਼ਟਰ ਵੱਲੋਂ ਪਾਬੰਦੀ ਵਾਲੇ ਅੱਤਵਾਦੀਆਂ ਨਾਲ ਮੰਚ ਵੀ ਸਾਂਝਾ ਕੀਤਾ ਸੀ।
/