ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਝੋਨਾ ਖਰੀਦਣ 'ਚ ਪਨਗਰੇਨ ਸਭ ਤੋਂ ਅੱਗੇ

ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ ਵਿੱਚੋਂ 39 ਫੀਸਦੀ ਝੋਨੇ ਦੀ ਖਰੀਦ ਨਾਲ ਇਸ ਪ੍ਰਕਿਰਿਆ ਵਿੱਚ ਸਭ ਤੋਂ ਅੱਗੇ ਚੱਲ ਰਹੀ ਹੈ ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 9 ਅਕਤੂਬਰ ਤੱਕ ਕੁੱਲ 326839 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋ ਪਨਗ੍ਰੇਨ ਨੇ 127575 ਮੀਟ੍ਰਿਕ ਟਨ ਅਤੇ ਮਾਰਕਫੈੱਡ ਨੇ 80029 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ


ਬੁਲਾਰੇ ਨੇ ਅੱਗੇ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਵਿੱਚੋਂ ਪਨਸਪ ਨੇ 48378 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 38116 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਨੇ 5627 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ ਇਸ ਦੇ ਨਾਲ ਹੀ ਸੂਬੇ ਭਰ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ ਨਿੱਜੀ ਮਿੱਲ ਮਾਲਕਾਂ ਵਲੋਂ 27114 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNGRAIN is the leading in purchase of paddy in Punjab