ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਰਬਾਰ ਸਾਹਿਬ 'ਚ ਨਤਮਸਤਕ ਹੋਏ ਜਰਨੈਲ ਸਿੰਘ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦੇ ਥਾਪੇ ਗਏ ਨਵੇਂ ਪ੍ਰਧਾਨ ਜਰਨੈਲ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ। ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਜਰਨੈਲ ਸਿੰਘ ਦਾ ਇਹ ਪਹਿਲਾ ਪੰਜਾਬ ਦੌਰਾ ਹੈ।

 


 

ਅੱਜ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵੀ ਸੱਦੀ ਗਈ ਹੈ, ਜਿਸ ਦੀ ਪ੍ਰਧਾਨਗੀ ਜਰਨੈਲ ਸਿੰਘ ਕਰਨਗੇ। ਇਸ ਤੋਂ ਬਾਅਦ ਦੁਪਹਿਰ ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾਣਗੇ। ਇੱਥੇ ਉਹ ਸ਼ਹੀਦ ਭਗਤ ਸਿੰਘ ਦੇ ਸਮਾਰਕ ਉੱਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

 

ਜਰਨੈਲ ਸਿੰਘ ਦਿੱਲੀ ਦੇ ਤਿਲਕ ਨਗਰ ਤੋਂ 'ਆਪ' ਦੇ ਵਿਧਾਇਕ ਹਨ। ਦੱਸ ਦਈਏ ਕਿ ਪੰਜਾਬ 'ਚ ਇਸ ਵਕਤ 'ਆਪ' ਅੰਦਰ ਜ਼ਬਰਦਸਤ ਧੜੇਬਾਜ਼ੀ ਚੱਲ ਰਹੀ ਹੈ। ਬੀਤੇ ਸਾਲ ਕਈ ਨੇਤਾਵਾਂ ਤੇ ਵਿਧਾਇਕਾਂ ਨੇ ਪਾਰਟੀ ਛੱਡੀ ਹੈ। ਕੁਝ ਨੇਤਾ ਨਾਰਾਜ਼ ਚੱਲ ਰਹੇ ਹਨ। ਹੁਣ ਆਮ ਆਦਮੀ ਪਾਰਟੀ ਨੂੰ ਵਾਪਸ ਪੱਟੜੀ 'ਤੇ ਲਿਆਉਣ ਲਈ ਪਾਰਟੀ ਮੈਂਬਰ ਨੇ ਮਿਹਨਤ ਸ਼ੁਰੂ ਕਰ ਦਿੱਤੀ ਹੈ।

 


ਤਸਵੀਰਾਂ : ਸਮੀਰ ਸਹਿਗਲ

 

ਜਰਨੈਲ ਸਿੰਘ ਨੂੰ ਮਨੀਸ਼ ਸਿਸੋਦੀਆ ਦੀ ਥਾਂ ਇੰਚਾਰਜ ਬਣਾਇਆ ਗਿਆ ਹੈ। ਇਹ ਅਜਿਹਾ ਮੌਕਾ ਹੈ ਕਿ ਜਦੋਂ ਦੋ ਸਾਲਾਂ ਬਾਅਦ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਤਾਰਨਾ ਹੈ। ਪਾਰਟੀ ਨੇ ਆਪਣੀ ਤਿਆਰੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। 
 

ਜਰਨੈਲ ਸਿੰਘ ਨੇ ਦਿੱਲੀ ਵਿੱਚ ਬਿਆਨ ਦਿੱਤਾ ਸੀ ਕਿ ਉਹ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨਗੇ। ਇਸ ਦਾ ਸਿੱਧਾ ਅਰਥ ਹੈ ਕਿ ਪਾਰਟੀ ਹੁਣ ਨਵੇਂ ਚਿਹਰੇ ਅੱਗੇ ਕਰੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab AAP Jarnail Singh with Bhagwant Mann and others paying obeisance at Golden Temple in Amritsar