ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਚਿਆਂ ਦੇ 95 ਫ਼ੀਸਦੀ ਟੀਕਾਕਰਣ ਨਾਲ ਪੰਜਾਬ ਦੇਸ਼ ਭਰ ਦੇ ਮੋਹਰੀ ਸੂਬਿਆਂ 'ਚ ਆਇਆ

ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਅਨੁਸਾਰ ਬੱਚਿਆਂ ਦਾ 95 ਫ਼ੀਸਦੀ ਟੀਕਾਕਰਣ ਅਤੇ ਨੈਸ਼ਨਲ ਫੈਮਲੀ ਹੈਲਥ ਸਰਵੇ-4 ਅਨੁਸਾਰ ਬੱਚਿਆਂ ਦਾ 89.1 ਫ਼ੀਸਦੀ ਟੀਕਾਕਰਣ ਕਰਨ ਨਾਲ ਪੰਜਾਬ ਦੇਸ਼ ਭਰ ‘ਦੇ ਮੋਹਰੀ ਸੂਬਿਆਂ ਵਿੱਚ ਆ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮੇਂ ਸਿਹਤ ਵਿਭਾਗ ਬੱਚਿਆਂ ਦਾ ਟੀ.ਬੀ., ਹੈਪੇਟਾਈਟਸ ਬੀ, ਪੋਲੀਓਮਾਈਲਾਇਟਿਸ, ਡਾਈਫਥੇਰੀਆ, ਪਰਟੂਸਿਸ, ਟੈਟਨਸ, ਹੀਮੋਫਿਲਸ ਇਨਫਲੂਐਂਜਾ ਬੀ, ਰੋਟਾਵਾਇਰਸ ਡਾਈਰੀਆ, ਮੀਜ਼ਲਜ਼ (ਖਸਰਾ) ਅਤੇ ਰੁਬੇਲਾ ਸਮੇਤ ਦਸ ਬਿਮਾਰੀਆਂ ਦੀ ਰੋਕਥਾਮ ਲਈ ਟੀਕਾਕਰਨ ਕਰ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਟੀਕੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਂਦੇ ਹਨ ਅਤੇ ਦੇਸ਼ ਵਿਚ ਲੱਖਾਂ ਬੱਚਿਆਂ ਦੀ ਮੌਤ ਦਾ ਕਾਰਨ ਬਣਨ ਵਾਲੇ ਖ਼ਤਰਨਾਕ ਰੋਗਾਂ ਤੋਂ ਬੱਚਿਆਂ ਦਾ ਬਚਾਅ ਵੀ ਕਰਦੇ ਹਨ।

 

ਮੰਤਰੀ ਨੇ ਕਿਹਾ ਕਿ ਜਿਹੜੇ ਬੱਚੇ, ਇਹ ਸਾਰੇ ਟੀਕੇ ਲਗਵਾਉਣ ਵਿੱਚ ਅਸਫ਼ਲ ਰਹਿੰਦੇ ਹਨ, ਉਹ ਅਕਸਰ ਜ਼ਿਆਦਾ ਬੀਮਾਰ ਰਹਿੰਦੇ ਹਨ ਅਤੇ ਉਹ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਬਿਨਾ ਟੀਕਾਕਰਨ ਵਾਲੇ ਬੱਚਿਆਂ ਦੀ ਮੌਤ ਦਰ ਟੀਕਾਕਰਨ ਵਾਲੇ ਬੱਚਿਆਂ ਦੇ ਮੁਕਾਬਲੇ ਵਧੇਰੇ ਹੁੰਦੀ ਹੈ।

 

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਵੇਖੀ ਗਈ ਹੈ ਜਦਕਿ ਇਸ ਕੌਮੀ ਪ੍ਰਾਪਤੀ ਦੇ ਮੁਕਾਬਲੇ ਪੰਜਾਬ ਸੂਬੇ ਵਿੱਚ ਕਾਫੀ ਜ਼ਿਆਦਾ ਕਮੀ ਦਰਜ ਕੀਤੀ ਹੈ।

 

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab amongst leading states with 95 percent immunisation coverage of children in country