ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈ ਕੋਰਟ ਨੇ ਪੰਜਾਬ–ਹਰਿਆਣਾ ਤੋਂ ਮੰਗਿਆ ਰਾਜਧਾਨੀ ਚੰਡੀਗੜ੍ਹ ਹੋਣ ਦਾ ਸਬੂਤ

ਹਾਈ ਕੋਰਟ ਨੇ ਪੰਜਾਬ–ਹਰਿਆਣਾ ਤੋਂ ਮੰਗਿਆ ਰਾਜਧਾਨੀ ਚੰਡੀਗੜ੍ਹ ਹੋਣ ਦਾ ਸਬੂਤ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਬੈਂਚ ਨੇ ਦੋਵਾਂ ਸੂਬਿਆਂ ਨੂੰ ਚੰਡੀਗੜ੍ਹ ਨੂੰ ਸਾਂਝੀ ਰਾਜਧਾਨੀ ਦੱਸਣ ਨਾਲ ਜੁੜੇ ਦਸਤਾਵੇਜ ਅਦਾਲਤ ਵਿਚ ਪੇਸ਼ ਕਰਨ ਨੂੰ ਕਿਹਾ ਹੈ। ਅਦਾਲਤ ਨੇ ਚੰਡੀਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਪਟੀਸ਼ਨ ਉਤੇ ਸੁਣਵਾਈ ਦੌਰਾਨ ਸੋਮਵਾਰ ਨੂੰ ਇਹ ਆਦੇਸ਼ ਜਾਰੀ ਕੀਤੇ।

 

ਪਟੀਸ਼ਨ ਕਰਤਾ ਫੂਲ ਸਿੰਘ ਪੰਜਾਬ ਅਤੇ ਹਰਿਆਣਾ ਵਿਚ ਹਾਈ ਕੋਰਟ ਨਿਆਇਕ ਸੇਵਾਵਾਂ ਵਿਚ ਭਰਤੀ ਲਈ ਇਸ ਆਧਾਰ ਉਤੇ ਰਾਖਵਾਂਕਰਨ ਦੀ ਮੰਗ ਕਰ ਰਹੇ ਹਨ ਕਿ ਉਹ ਚੰਡੀਗੜ੍ਹ ਵਿਚ ਅਨੁਸੂਚਿਤ ਜਾਤੀ ਦੇ ਉਮੀਦਵਾਰ ਹਨ ਅਤੇ ਇਹ ਦੋਵੇਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ। ਪਟੀਸ਼ਨ ਕਰਤਾ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੇ ਦੋਵੇਂ ਸੂਬਿਆਂ ਵਿਚ ਜਨਰਲ ਸ਼੍ਰੇਣੀ ਦਾ ਉਮੀਦਵਾਰ ਮੰਨਿਆਂ ਜਾਂਦਾ ਹੈ ਅਤੇ ਉਹ ਰਾਖਵੀਂ ਸ਼੍ਰੇਣੀ ਦੇ ਤਹਿਤ ਬਿਨੈ ਕਰਨ ਲਈ ਅਯੋਗ ਹਨ, ਕਿਉਂਕਿ ਉਨ੍ਹਾਂ ਦਾ ਮੂਲ ਨਿਵਾਸੀ ਚੰਡੀਗੜ੍ਹ ਹੈ।

 

ਜੱਜ ਆਰ ਕੇ ਜੈਨ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਦੋਵਾਂ ਸੂਬਿਆਂ ਦੇ ਵਕੀਲਾਂ ਨੂੰ ਕੋਈ ਅਜਿਹੀ ਅਧਿਸੂਚਨਾ ਜਾਂ ਹੋਰ ਦਸਤਾਵੇਜ਼ ਪੇਸ਼ ਕਰਨ ਨੂੰ ਕਿਹਾ ਹੈ ਕਿ ਜਿਸ ਵਿਚ ਚੰਡੀਗੜ੍ਹ ਨੂੰ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਦੱਸਿਆ ਗਿਆ ਹੋਵੇ। ਜ਼ਿਕਰਯੋਗ ਹੈ ਕਿ ਦੋਵੇਂ ਸੂਬੇ ਚੰਡੀਗੜ੍ਹ ਉਤੇ ਆਪਣਾ–ਆਪਣਾ  ਦਾਅਵਾ ਕਰਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Punjab and Haryana seek proof of capital