ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਪੀੜਤਾਂ ਦੇ ਰਾਹਤ ਤੇ ਮੁੜ ਵਸੇਬੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਗਾਮੀ ਹਾੜ੍ਹੀ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਉਚ ਮਿਆਰੀ ਬੀਜ ਮੁਫਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।
ਸੂਬੇ ਵਿੱਚ ਹੜ੍ਹਾਂ ਤੋਂ ਬਾਅਦ ਦੀ ਕਾਰਜ ਯੋਜਨਾ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਆਖਿਆ ਕਿ ਹੜ੍ਹਾਂ ਦੇ ਪਾਣੀ ਨਾਲ ਫਸਲਾਂ ਡੁੱਬਣ ਕਰਕੇ ਵੱਡਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਈ ਜਾਵੇ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਮੁੱਖ ਮੰਤਰੀ ਨੇ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਥੋੜੀ ਮਿਆਦ ਵਾਲੇ ਕਰਜ਼ਿਆਂ ਨੂੰ ਦਰਮਿਆਨੀ ਮਿਆਦ ਦੇ ਕਰਜ਼ੇ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਵੀ ਹੁਕਮ ਦਿੱਤੇ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫਸਲੀ ਹੱਦ ਕਰਜ਼ੇ ਨਵੇਂ ਸਿਰਿਓਂ ਦਿੱਤੇ ਜਾਣ ਤਾਂ ਕਿ ਇਹ ਕਿਸਾਨ ਹਾੜ੍ਹੀ ਦੀ ਫਸਲ ਦੀ ਪੈਦਾਵਾਰ ਕਰ ਸਕਣ।
ਪੇਂਡੂ ਸੜਕਾਂ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਬੋਰਡ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਮੁਰੰਮਤ ਦਾ ਕੰਮ ਜੰਗੀ ਪੱਧਰ 'ਦੇ ਵਿੱਢਣ ਦੇ ਆਦੇਸ਼ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੇਰ ਪਾਵਰਕਾਮ ਨੂੰ ਹੜ੍ਹਗ੍ਰਸਤ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਪਾਵਰਕਾਮ ਦੇ ਚੇਅਰਮੈਨ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਇੰਜੀਨੀਅਰਾਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਹੜ੍ਹਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਦਸਤ, ਹੈਜ਼ਾ, ਪੀਲੀਆ, ਵਰਗੀਆਂ ਬਿਮਾਰੀਆਂ ਤੋਂ ਇਲਾਵਾ ਮਲੇਰੀਆ, ਚਿਕਨਗੁਨੀਆ, ਡੇਂਗੂ ਆਦਿ ਵਰਗੇ ਰੋਗਾਂ ਦੀ ਰੋਕਥਾਮ ਲਈ ਪ੍ਰਭਾਵੀ ਕਦਮ ਚੁੱਕਣ ਲਈ ਆਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਮੱਛਰਾਂ ਦੇ ਫੈਲਾਅ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਫੌਗਿੰਗ ਕਰਵਾਉਣ ਲਈ ਆਖਿਆ।
.